Loading the player...

ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਦੀ ਦੂਜੀ ਕਿਸ਼ਤ ਜਾਰੀ

Vipan Sharma
Last Updated: Jan 12 2018 20:02

ਕਾਂਗਰਸ ਦੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ੇ ਦੀ ਦੂਜੀ ਕਿਸ਼ਤ ਜਾਰੀ ਕੀਤੀ ਹੈ, ਜੋ ਕਿ ਵਿਰੋਧੀਆਂ ਪਾਰਟੀਆਂ ਦੇ ਮੂੰਹ 'ਤੇ ਚਪੇੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲੇ ਸਾਲ 'ਚ ਹੀ ਕਰਜ਼ੇ ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਜਿਹੜੀ ਕਿ ਪਿਛਲੀ ਸਰਕਾਰ ਤੋਂ ਦਸ ਸਾਲਾਂ ਵਿੱਚ ਵੀ ਨਹੀਂ ਹੋ ਸਕੀ। ਉਨ੍ਹਾਂ ਇਹ ਵੀ ਕਿਹਾ ਕਿ ਝੂਠੇ ਵਾਅਦੇ ਕੈਪਟਨ ਸਰਕਾਰ ਨਹੀਂ ਮੋਦੀ ਸਰਕਾਰ ਨੇ ਕੀਤੇ ਹਨ, ਜਿਨ੍ਹਾਂ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦਾ ਕਹਿ ਕਿ ਉਸ ਨੂੰ ਲਾਗੂ ਨਹੀਂ ਕੀਤਾ।