Loading the player...

ਚਰਨਜੀਤ ਸਿੰਘ ਚੱਢਾ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਦਾਲਤ ਵੱਲੋਂ ਮਿਲੀ ਰਾਹਤ

Vipan Sharma
Last Updated: Jan 11 2018 20:03

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਮਾਮਲੇ ਵਿੱਚ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਨੇ ਜ਼ਮਾਨਤ ਦਿੰਦਿਆਂ ਕਿਹਾ ਹੈ ਕਿ ਉਹ 10 ਦਿਨਾਂ ਦੇ ਅੰਦਰ-ਅੰਦਰ ਜਾਂਚ ਵਿੱਚ ਸ਼ਾਮਲ ਹੋਣ। ਜ਼ਿਕਰਯੋਗ ਗੱਲ ਹੈ ਕਿ ਚਰਨਜੀਤ ਚੱਢਾ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਸੀ ਪਰ ਉਸ ਦੇ ਬੇਟੇ ਇੰਦਰਪ੍ਰੀਤ ਚੱਢਾ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਚੱਢਾ ਨੇ ਅਦਾਲਤ ਕੋਲੋਂ 10 ਜਨਵਰੀ ਤੱਕ ਅਗਾਊਂ ਜ਼ਮਾਨਤ  ਲਈ ਸੀ, ਜਿਸ ਦੀ ਮਿਆਦ ਬੁੱਧਵਾਰ ਨੂੰ ਖ਼ਤਮ ਹੋ ਗਈ ਸੀ। ਬੁੱਧਵਾਰ ਨੂੰ ਚੱਢਾ ਮਾਮਲੇ ਸਬੰਧੀ ਪੁਲਿਸ ਵੱਲੋਂ ਜ਼ਰੂਰੀ ਰਿਕਾਰਡ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਸੀ ਜਿਸ ਕਰਕੇ ਕੇਸ ਦੀ ਸੁਣਵਾਈ ਹੁਣ ਵੀਰਵਾਰ 'ਤੇ ਟਾਲ ਦਿੱਤੀ ਗਈ ਸੀ।