Loading the player...

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਯੂਨੀਅਨ ਨੇ ਮੰਗ ਪੱਤਰ ਸੌਂਪਿਆ

Last Updated: Feb 13 2018 17:58

ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਯੂਨੀਅਨ ਮੈਂਬਰਾਂ ਨੇ ਪਰਿਵਾਰਾਂ ਸਮੇਤ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਅੰਮ੍ਰਿਤਸਰ ਦੇ ਦਫਤਰ ਵਿਖੇ ਇੱਕ ਮੰਗ ਪੱਤਰ ਅਧਿਕਾਰੀ ਪ੍ਰਵੀਨ ਕੁਮਾਰ ਨੂੰ ਸੌਂਪਿਆ। ਇਸ ਮੌਕੇ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ 2016 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਘਰ ਦੇ ਇੱਕ-ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ, ਪਰ ਸਰਕਾਰ ਦਾ ਕੋਈ ਵੀ ਵਾਅਦਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸੂਬਾ ਪੱਧਰੀ ਯੂਨੀਅਨ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ ਪੱਕੇ ਕਰਨ ਦੀਆਂ ਮੰਗਾਂ ਨੂੰ ਲੈਕੇ ਮੰਡਲ ਦਫ਼ਤਰਾਂ ਵਿੱਚ ਮੰਗ ਪੱਤਰ ਸੌੰਪੇ ਗਏ ਹਨ, ਜੇਕਰ ਸਾਡੀ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ 26 ਫਰਵਰੀ ਨੂੰ ਹੈੱਡ ਆਫਿਸ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।