Loading the player...

ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤੀ ਕੌਮੀ ਸੜਕ ਸੁਰੱਖਿਆ ਸਪਤਾਹ ਦੀ ਸ਼ੁਰੂਆਤ

Vipan Sharma
Last Updated: Jan 11 2018 14:56

ਅੱਜ 29ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੀ ਸ਼ੁਰੂਆਤ ਅਮਰੀਕ ਸਿੰਘ ਪਵਾਰ ਡੀ.ਸੀ.ਪੀ ਪੁਲਿਸ ਟ੍ਰੈਫ਼ਿਕ ਵੱਲੋਂ ਮੁਲਾਜ਼ਮਾਂ ਦੀ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤੀ ਗਈ। ਇਸ ਮੌਕੇ ਅਮਰੀਕ ਸਿੰਘ ਪਵਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੜਕ ਸੁਰੱਖਿਆ ਸਪਤਾਹ ਦਾ ਮੰਤਵ ਟ੍ਰੈਫ਼ਿਕ ਵਿਵਸਥਾ ਵਿੱਚ ਸੁਧਾਰ ਕਰਕੇ ਵੱਧ ਰਹੇ ਹਾਦਸਿਆਂ ਨੂੰ ਰੋਕਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫ਼ਿਕ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ।