ਸਿਹਤ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਆਯੋਜਿਤ

Last Updated: Jan 12 2018 19:30

ਸਿਹਤ ਵਿਭਾਗ ਫਰੀਦਕੋਟ ਵੱਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਇੱਕ ਸਮਾਰੋਹ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ ਕੀਤਾ ਗਿਆ। ਸ਼ਹਿਰ ਦੀ ਨਾਮਵਰ ਸਮਾਜਸੇਵੀ ਸੰਸਥਾ ਹੈਲਥ ਫਾਰ ਆਲ ਦੇ ਸਹਿਯੋਗ ਨਾਲ ਕੀਤੇ ਗਏ ਇਸ ਆਯੋਜਨ ਦੀ ਪ੍ਰਧਾਨਗੀ ਫਰੀਦਕੋਟ ਦੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕੀਤੀ। ਇਸ ਦੌਰਾਨ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਿਛਲੇ ਦਿਨੀਂ ਜੰਮੀਆਂ ਬੱਚੀਆਂ ਨੂੰ ਸਿਹਤ ਵਿਭਾਗ ਵੱਲੋਂ ਗਰਮ ਕੱਪੜੇ ਅਤੇ ਲੋਹੜੀ ਦੇ ਕੇ ਸਨਮਾਨਿਤ ਕੀਤਾ ਗਿਆ। ਹੈਲਥ ਫਾਰ ਆਲ ਸੋਸਾਇਟੀ ਵੱਲੋਂ ਇਨ੍ਹਾਂ ਬੱਚੀਆਂ ਨੂੰ ਕੰਬਲ ਵੀ ਦਿੱਤੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਿਵਲ ਸਰਜਨ ਰਾਜਿੰਦਰ ਕੁਮਾਰ ਰਾਜੂ ਨੇ ਕਿਹਾ ਕਿ ਜੇਕਰ ਕੁੜੀਆਂ ਨੂੰ ਵੀ ਮੁੰਡਿਆਂ ਦੇ ਬਰਾਬਰ ਅਵਸਰ ਦੇ ਕੇ ਸਮਰੱਥ ਬਣਾਇਆ ਜਾਵੇ ਤਾਂ ਉਹ ਪਰਿਵਾਰ, ਸਮਾਜ ਅਤੇ ਦੇਸ਼ ਲਈ ਵਧੇਰੇ ਉਪਯੋਗੀ ਸਿੱਧ ਹੁੰਦੀਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਕੁੜੀਆਂ ਅਤੇ ਔਰਤਾਂ ਦੀ ਭਲਾਈ ਹਿੱਤ 'ਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸ਼ਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਜਿਵੇਂ ਕੀ ਡਾ. ਚੰਦਰ ਸ਼ੇਖਰ, ਡਾ. ਵਿਸ਼ਵਦੀਪ ਗੋਇਲ, ਸਮਾਜਸੇਵੀ ਸੁਖਚਰਨ ਸਿੰਘ ਬਰਾੜ ਅਤੇ ਹੈਲਥ ਫਾਰ ਆਲ ਦੀ ਲਵਪਰੀਤ ਕੌਰ ਨੇ ਵੀ ਸੰਬੋਧਨ ਕੀਤਾ।