ਜ਼ਹਿਰ ਦੇ ਕੇ ਵਿਆਹੁਤਾ ਨੂੰ ਮਾਰਨ ਦੇ ਦੋਸ਼ਾਂ ਤਹਿਤ ਸਹੁਰਾ ਧਿਰ 'ਤੇ ਮੁਕੱਦਮਾ ਦਰਜ

Last Updated: Jan 13 2018 12:57

ਵਿਆਹੁਤਾ ਨੂੰ ਕਥਿਤ ਤੌਰ 'ਤੇ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰਨ ਦੇ ਦੋਸ਼ਾਂ ਤਹਿਤ ਪਤੀ, ਸਹੁਰਾ, ਸੱਸ, ਜੇਠ ਅਤੇ ਵਿਚੋਲਾ-ਵਿਚੋਲਣ 'ਤੇ ਸਿਟੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਦਰਸ਼ਨ ਸਿੰਘ ਦੀ ਬੇਟੀ ਸੁਨੀਤਾ ਦਾ ਵਿਆਹ ਬੀਤੇ ਸਾਲ ਦਸੰਬਰ ਮਹੀਨੇ 'ਚ  ਫ਼ਰੀਦਕੋਟ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨਾਲ ਹੋਇਆ ਸੀ। ਪਰ ਉਸ ਦੇ ਸਹੁਰਾ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਸੁਨੀਤਾ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 

ਪੁਲਿਸ ਨੇ ਕਾਰਵਾਈ ਕਰਦੇ ਹੋਏ ਕੁੜੀ ਦੇ ਪਤੀ ਮਨਪ੍ਰੀਤ ਸਿੰਘ, ਸਹੁਰਾ ਬਲਵਿੰਦਰ ਸਿੰਘ, ਸੱਸ ਨਸੀਬ ਕੌਰ, ਜੇਠ ਭੋਲੂ ਰਾਮ, ਵਿਚੋਲਾ ਕਾਲਾ ਰਾਮ ਅਤੇ ਵਿਚੋਲਣ ਸੋਨੀਆ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋ ਸਕੀ।