ਸਿਖਿਆ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ 'ਚ ਚਲ ਰਹੇ ਪ੍ਰਬੰਧਾਂ ਦਾ ਲਿਆ ਜਾਇਜਾ

Last Updated: Jun 28 2018 17:06

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ 'ਚ ਕੱਲ ਦੇ ਦੌਰੇ ਨੂੰ ਲੈ ਕੇ ਓ.ਪੀ. ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਐਸ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਪਰਮਜੀਤ ਸਿੰਘ ਡੀ.ਪੀ.ਆਈ (ਸੈ), ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ ਜਨਰਲ, ਕੁਲਦੀਪ ਬਾਵਾ, ਸਹਾਇਕ ਕਮਿਸ਼ਨਰ, ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਨਿਤਿਸ਼ ਸਿੰਗਲਾ ਐਸ.ਡੀ.ਐਮ ਅੰਮ੍ਰਿਤਸਰ-1 ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।

ਸੋਨੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੀ ਆਮਦ ਦੌਰਾਨ ਘਰ-ਘਰ ਰੋਜ਼ਗਾਰ ਦਾ ਵਾਅਦਾ ਪੂਰਾ ਕਰਦਿਆਂ 3582 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ। ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।