ਫ਼ੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

Last Updated: Jun 28 2018 17:43

ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਂਟਰ ਵਿਖੇ ਫ਼ੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ। ਫ਼ੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ ਅਤੇ ਨਵਾਂ ਕੋਰਸ 2 ਜੁਲਾਈ ਤੋਂ ਚਲਾਇਆ ਜਾ ਰਿਹਾ ਹੈ, ਜਿਸ ਲਈ ਦਾਖਲਾ ਸ਼ੁਰੂ ਹੈ। ਜਿਸ ਵਿੱਚ ਅਕਤੂਬਰ 2018 ਨੂੰ ਖਾਸਾ ਵਿੱਚ ਹੋਣ ਵਾਲੀ ਭਰਤੀ ਦੀ ਤਿਆਰੀ ਅਤੇ 29 ਜੁਲਾਈ 2018 ਨੂੰ ਵੱਖ-ਵੱਖ ਰੈਜੀਮੈਂਟਲ ਸੈਂਟਰਾਂ ਵਿੱਚ ਹੋਣ ਵਾਲੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਕਰਨਲ ਚਾਹਲ ਨੇ ਅੱਗੇ ਦੱਸਿਆ ਕਿ ਇਸ ਸੈਂਟਰ ਵਿਖੇ 120 ਘੰਟੇ ਦਾ ਆਈ ਐਸ ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ ਜੋ ਕਿ ਹਰ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ।