5 ਦਿਨ ਬਾਅਦ ਵੀ ਨਹੀਂ ਨਿਕਲਿਆ ਖੇਤਾਂ 'ਚੋ ਪਾਣੀ

Last Updated: Jul 20 2019 18:14
Reading time: 0 mins, 39 secs

ਬਠਿੰਡਾ ਇਲਾਕੇ ਵਿੱਚ 15,16 ਜੁਲਾਈ ਨੂੰ ਪਏ ਭਾਰੀ ਮੀਂਹ ਨੇ ਜਿੱਥੇ ਬਠਿੰਡਾ ਸ਼ਹਿਰ ਦਾ ਬੁਰਾ ਹਾਲ ਕਰ ਦਿੱਤਾ ਸੀ ਉੱਥੇ ਖੇਤਾਂ ਵਿੱਚ ਪਾਣੀ ਕਾਫ਼ੀ ਭਰ ਗਿਆ ਸੀ ਜਿਸ ਨਾਲ ਝੋਨੇ ਅਤੇ ਨਰਮੇ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਲਹਿਰਾ ਮੁਹੱਬਤ ਦੇ ਪਿੰਡ ਵਿੱਚ ਪਿਛਲੇ 5 ਦਿਨਾਂ ਤੋਂ ਖੇਤਾਂ ਵਿੱਚ ਪਾਣੀ ਖੜ੍ਹਾ ਹੈ ਅਤੇ ਪ੍ਰਸ਼ਾਸਨ ਵੱਲੋਂ ਪਾਣੀ ਕੱਢਣ ਦਾ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ। ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਪਾਣੀ ਭਰਨ ਕਾਰਨ ਲਗਭਗ 500, 600 ਏਕੜ ਫ਼ਸਲ ਖ਼ਰਾਬ ਹੋਣ ਦੇ ਕਿਨਾਰੇ ਹੈ ਜਿਸ ਵਿੱਚ ਝੋਨੇ ਅਤੇ ਨਰਮੇ ਦੀ ਫ਼ਸਲ ਹੈ। ਕਿਸਾਨਾਂ ਨੇ ਦੱਸਿਆ ਕਿ ਛੱਪੜ ਦਾ ਪਾਣੀ ਵੀ ਓਵਰਫ਼ਲੋ ਹੋਣ ਕਾਰਨ ਪਾਣੀ ਪਿੰਡ ਦੇ ਘਰਾਂ ਵਿੱਚ ਪਹੁੰਚ ਗਿਆ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਪ੍ਰਸ਼ਾਸਨ ਨੇ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਾ ਦਿੱਤਾ ਤਾਂ ਉਹ ਸ਼ਂਘਰਸ਼ ਕਰਨਗੇ।