ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਪ੍ਰਵਾਨ ਕਰਨ ਦਾ ਮਾਪਦੰਡ ਦੁਹਰਾ ਕਿਉਂ ? ( ਨਿਊਜ਼ਨੰਬਰ ਖ਼ਾਸ ਖ਼ਬਰ )

Last Updated: Jul 20 2019 18:26
Reading time: 1 min, 3 secs

ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੜਾਈ ਵਿੱਚੋਂ ਅਖੀਰ ਨਵਜੋਤ ਸਿੰਘ ਸਿੱਧੂ ਦੀ ਹਾਰ ਫ਼ਿਲਹਾਲ ਨਜ਼ਰ ਆ ਰਹੀ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣਾ ਵਿਭਾਗ ਬਦਲਣ ਤੋਂ ਬਾਅਦ ਲੰਮੀ ਚੁੱਪ ਮਗਰੋਂ ਮੰਤਰੀ ਪਦ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਉਸ ਅਸਤੀਫ਼ੇ ਨੂੰ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਐਨੀ ਜਲਦੀ ਪ੍ਰਵਾਨ ਕਰਨਾ ਅਤੇ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕਾਂ ਵੱਲੋਂ ਦਿੱਤੇ ਗਏ ਅਸਤੀਫ਼ਿਆਂ ਤੇ ਕੋਈ ਅਸਰ ਨਾ ਕਰਨਾ ਇਹ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਿਆਂ ਪ੍ਰਤੀ ਦੁਹਰਾ ਮਾਪਦੰਡ ਦਿਖਾਉਂਦਾ ਹੈ। ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ , ਮਾਸਟਰ ਬਲਦੇਵ ਸਿੰਘ ਅਤੇ ਹਰਵਿੰਦਰ ਸਿੰਘ ਫੂਲਕਾ ਦੇ ਅਸਤੀਫ਼ੇ ਮਹੀਨਿਆਂ ਤੋਂ ਕੈਪਟਨ ਸਰਕਾਰ ਦੀ ਤਵੱਜੋ ਦੀ ਉਡੀਕ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਪ੍ਰਵਾਨਗੀ ਨੇ ਇਹ ਸਵਾਲ ਵੀ ਖੜ੍ਹਾ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕਾ ਦੇ ਅਸਤੀਫ਼ੇ ਮਨਜ਼ੂਰ ਕਰਨ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਕੀ ਕਾਰਨ ਹੈ ਕੀ ਕੈਪਟਨ ਸਾਹਿਬ ਵੱਲੋਂ ਨਵਜੋਤ ਸਿੰਘ ਸਿੱਧੂ ਜਿੰਨੀ ਦਿਲਚਸਪੀ ਸੰਵਿਧਾਨ ਦੇ ਉਲਟ ਚੱਲ ਰਹੇ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕਾਂ ਵਿੱਚ ਨਹੀਂ? ਸਵਾਲ ਕਈ ਨੇ ਪਰ ਜਵਾਬ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਨਹੀਂ ਲੱਗ ਰਿਹਾ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਪੰਜਾਬ ਦੇ ਬਾਰੇ ਸੋਚਣ ਨਾਲੋਂ ਆਪਣੇ ਬਾਰੇ ਜ਼ਿਆਦਾ ਸੋਚ ਰਹੇ ਹਨ।