ਸ਼੍ਰੀ ਮੁਕਤਸਰ ਸਾਹਿਬ ਵਿੱਚ ਜੁਰਮ ਕਰਨ ਵਾਲਿਆਂ ਦੇ ਹੌਸਲੇ ਬੁਲੰਦ, ਫਿਰ ਗੋਲੀ ਮਾਰ ਕੇ ਕੀਤਾ ਇੱਕ ਵਿਅਕਤੀ ਕਤਲ

Last Updated: Jul 22 2019 12:50
Reading time: 0 mins, 47 secs

ਹਾਲੇ ਤੱਕ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਜਵਾਹਰੇਵਾਲਾ ਦੂਹਰੇ ਕਤਲ ਕਾਂਡ ਦੇ ਸਾਰੇ ਮੁਲਜਮਾਂ ਦੀ ਗਿਰਫਤਾਰੀ ਨਹੀਂ ਹੋ ਸਕੀ ਹੈ ਅਤੇ ਵੱਖ-ਵੱਖ ਜਥੇਬੰਦੀਆਂ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਸੰਘਰਸ਼ ਕਰ ਰਹੀਆਂ ਹਨ l ਜਿਲ੍ਹੇ ਵਿੱਚ ਜੁਰਮ ਕਰਨ ਵਾਲਿਆਂ ਦੇ ਹੌਸਲੇ ਐਨੇ ਬੁਲੰਦ ਹਨ ਕਿ ਬੀਤੀ ਰਾਤ ਇੱਕ ਹੋਰ ਵਿਅਕਤੀ ਦੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ l ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਸਥਿਤ ਇੱਕ ਘਰ ਵਿੱਚ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ l ਮ੍ਰਿਤਕ ਦੀ ਪਛਾਣ ਚਮਕੌਰ ਸਿੰਘ ਪੁੱਤਰ ਰਾਜਾ ਸਿੰਘ ਵਜੋਂ ਹੋਈ ਹੈ l ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਪਰਿਵਾਰਕ ਮੈਂਬਰ ਦੇ ਬਿਆਨ ਦੇ ਅਧਾਰ ਤੇ ਕਰਵਾਈ ਸ਼ੁਰੂ ਕਰ ਦਿੱਤੀ ਹੈ l ਦੱਸਦੇ ਚਲੀਏ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਜਵਾਹਰੇਵਾਲਾ ਦੂਹਰੇ ਕਤਲ ਕਾਂਡ ਦੇ ਪੀੜਤ ਨੂੰ ਇਨਸਾਫ ਦਵਾਉਣ ਲਈ ਅੱਜ 24 ਘੰਟਿਆਂ ਲਈ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ l