ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਵ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੋਪ ਅਤੇ ਦਲਾਈ ਲਾਮਾ ਸਮੇਤ ਧਾਰਮਿਕ ਆਗੂਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜਿਆ ਗਿਆ ਸੱਦਾ ( ਨਿਊਜ਼ਨੰਬਰ ਖਾਸ ਖ਼ਬਰ )

Last Updated: Aug 23 2019 11:40
Reading time: 0 mins, 44 secs

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ l ਪੰਜਾਬ ਸਰਕਾਰ ਇਨ੍ਹਾਂ ਸਮਾਗਮ ਨੂੰ ਖਾਸ ਬਣਾਉਣ ਲਈ ਪੱਬਾਂ ਭਰ ਦਿੱਖ ਰਹੀ ਹੈ, ਅਤੇ ਇਸ ਲਈ ਖਾਸ ਯੋਜਨਾਵਾਂ ਤੇ ਕੰਮ ਵੀ ਕਰ ਰਹੀ ਹੈ l ਪੰਜਾਬ ਸਰਕਾਰ ਵੱਲੋਂ 550 ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵੱਖ-ਵੱਖ ਧਾਰਮਿਕ ਆਗੂਆਂ ਨੂੰ ਸੱਦਾ ਭੇਜਿਆ ਗਿਆ ਹੈ l ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਈਸਾਈ ਧਰਮ ਦੇ ਪੌਪ,ਬੁੱਧ ਧਰਮ ਦੇ ਦਲਾਈ ਲਾਮਾ ਅਤੇ ਹਿੰਦੂ ਧਰਮ ਦੇ ਸ਼ੰਕਰਾਚਾਰੀਆ ਨੂੰ ਪੰਜਾਬ ਸਰਕਾਰ ਵੱਲੋਂ ਸੱਦਾ ਭੇਜਿਆ ਗਿਆ ਹੈ l ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਰਹਿਣ ਵਾਲੇ ਭਾਈ ਮਰਦਾਨਾ ਜੀ ਦੇ ਪਰਿਵਾਰ ਅਤੇ ਸ਼੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਰੱਖਣ ਵਾਲੇ ਸਾਈਂ ਮੀਆਂ ਮੀਰ ਦੇ ਪਰਿਵਾਰ ਨੂੰ ਡੇਰਾ ਬਾਬਾ ਨਾਨਕ ਵਿੱਚ ਹੂਨ ਵਾਲੇ ਸਮਾਗਮ ਲਈ ਸੱਦਾ ਦਿੱਤਾ ਗਿਆ ਹੈ l