ਪੰਜਾਬੀ ਫ਼ਿਲਮ 'ਦੂਰਬੀਨ' ਦੇ ਨਿਰਮਾਤਾ ਵੱਲੋਂ ਫ਼ਿਲਮ ਦੀ ਕਮਾਈ ਦਾ 20 ਫ਼ੀਸਦੀ ਹਿੱਸਾ ਹੜ੍ਹ ਪੀੜਤਾਂ ਤੇ ਖ਼ਰਚਣ ਦਾ ਐਲਾਨ

Last Updated: Aug 24 2019 17:01
Reading time: 0 mins, 34 secs

ਇਸ ਸਮੇਂ ਪੰਜਾਬ ਦੇ ਕਈ ਇਲਾਕੇ ਹੜ੍ਹ ਦੀ ਮਾਰ ਝੱਲ ਰਹੇ ਹਨ ਅਤੇ ਬਹੁਤ ਸਾਰੇ ਸਮਾਜ ਸੇਵੀ ਲੋਕਾਂ ਵੱਲੋਂ ਹੜ੍ਹ ਪੀੜਤਾਂ ਲਈ ਮਦਦ ਪਹੁੰਚਾਈ ਜਾ ਰਹੀ ਹੈ। ਹੜ੍ਹ ਪੀੜਤਾਂ ਦੀ ਮਦਦ ਲਈ ਹੁਣ ਪੰਜਾਬੀ ਫ਼ਿਲਮ ਇੰਡਸਟਰੀ ਵੀ ਆ ਗਈ ਹੈ। ਅੱਜ ਆਉਣ ਵਾਲੀ ਪੰਜਾਬੀ ਫ਼ਿਲਮ ਦੂਰਬੀਨ ਦੇ ਨਿਰਮਾਤਾ ਨੇ ਕਿਹਾ ਕਿ ਉਹ ਦੂਰਬੀਨ ਫ਼ਿਲਮ ਤੋਂ ਹੋਣ ਵਾਲੀ ਕਮਾਈ ਦਾ 20 ਫ਼ੀਸਦੀ ਹਿੱਸਾ ਹੜ੍ਹ ਪੀੜਤਾਂ ਨੂੰ ਦੇਣਗੇ। ਪੰਜਾਬੀ ਫ਼ਿਲਮ ਇੰਡਸਟਰੀ ਵੱਲੋਂ ਕੀਤੀ ਗਈ ਇਹ ਪਹਿਲ ਕਦਮੀ ਸ਼ਲਾਘਾਯੋਗ ਹੈ। ਦੱਸਦੇ ਚੱਲੀਏ ਕਿ 17 ਅਗਸਤ ਨੂੰ ਹਿਮਾਚਲ ਅਤੇ ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹ ਆ ਗਏ ਸਨ। ਜਿਸ ਕਰਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ।