ਡੀ.ਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ!

Last Updated: Aug 24 2019 15:44
Reading time: 1 min, 10 secs

ਡਿਪਟੀ ਕਮਿਸ਼ਨਰ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਕੁਝ ਵਾਹਨ ਚਾਲਕ ਇਨ੍ਹਾਂ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਸ਼ਰੇਆਮ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਂਦੇ ਹਨ, ਪਰ ਹੁਣ ਅਜਿਹੇ ਵਾਹਨ ਚਾਲਕਾਂ ਨੂੰ ਸਮਝ ਲੈਣਾ ਹੋਵੇਗਾ ਕਿ ਜੇ ਹੁਣ ਡੀ.ਸੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਨ੍ਹਾਂ ਦਾ ਚਲਾਨ ਕੱਟਿਆ ਜਾ ਸਕਦਾ ਹੈ। ਅੱਜ ਅਬੋਹਰ ਦੇ ਬਸ ਸਟੈਂਡ ਦੇ ਨੇੜੇ ਟ੍ਰੈਫਿਕ ਪੁਲਿਸ ਨੇ ਨਾਕਾ ਲਗਾ ਕੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਵਾਲੇ ਦੋਪਹੀਆ ਵਾਹਨ ਚਾਲਕਾਂ ਦੇ ਚਲਾਨ ਕੱਟੇ ਅਤੇ ਕੁੱਝ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਦੇ ਨਵੇਂ ਆਏ ਟ੍ਰੈਫਿਕ ਮੁੱਖੀ ਇੰਸਪੈਕਟਰ ਭੂਪਿੰਦਰ ਸਿੰਘ ਅਤੇ ਏ.ਐਸ.ਆਈ. ਵਿਜੈ ਚੰਦ ਨੇ ਪੁਲਿਸ ਪਾਰਟੀ ਦੇ ਨਾਲ ਬਸ ਸਟੈਂਡ ਮੁਹਰੇ ਨਾਕਾ ਲਗਾ ਕੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਵਾਲੇ, ਬਿਨਾਂ ਨੰਬਰੀ ਵਾਹਨ, ਬਿਨਾਂ ਦਸਤਾਵੇਜ, ਟ੍ਰਿਪਲ ਰਾਈਡਿੰਗ, ਬਿਨਾਂ ਲਾਇਸੈਂਸ, ਬਿਨਾਂ ਹੈਲਮੈਟ ਦੇ ਵਾਹਨ ਚਲਾਉਣ ਵਾਲੇ ਦੋਪਹੀਆ ਵਾਹਨ ਚਾਲਕਾਂ ਦੇ ਚਲਾਨ ਕੱਟੇ। ਕੁਝ ਨੇ ਅੱਜ ਤੋਂ ਬਾਅਦ ਮੂੰਹ 'ਤੇ ਕੱਪੜਾ ਬੰਨ੍ਹ ਕੇ ਵਾਹਨ ਨਹੀਂ ਚਲਾਉਣਗੇ ਦਾ ਵਾਅਦਾ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ ਅਤੇ ਕੁਝ ਦੋਪਹਿਆ ਵਾਹਨ ਚਾਲਕਾਂ ਦਾ ਚਲਾਨ ਕੱਟੇ। ਟ੍ਰੈਫਿਕ ਮੁੱਖੀ ਨੇ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਵਾਹਨ ਚਲਾਉਂਦੇ ਸਮੇਂ ਆਪਣੇ ਵਾਹਨ ਦੇ ਪੂਰੇ ਦਸਤਾਵੇਜ਼ ਨਾਲ ਰੱਖੋ, ਜਿਨ੍ਹਾਂ ਨੇ ਵਾਹਨ 'ਤੇ ਨੰਬਰ ਨਹੀਂ ਲਿਖਵਾਇਆ ਉਹ ਨੰਬਰ ਜ਼ਰੂਰ ਲਿਖਵਾਉਣ ਅਤੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਵਾਹਨ ਨਾ ਚਲਾਉਣ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।