ਲੁਧਿਆਣਾ ਵਿਖੇ ਹੋਏ ਖੇਡ ਮੁਕਾਬਲਿਆਂ 'ਚ ਜ਼ਿਲ੍ਹਾ ਫਾਜ਼ਿਲਕਾ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

Last Updated: Aug 25 2019 15:01
Reading time: 0 mins, 43 secs

ਖੇਡ ਵਿਭਾਗ ਪੰਜਾਬ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨ ਵਰਗ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲੁਧਿਆਣਾ ਦੇ ਗੁਰੂ ਨਾਨਕ ਖੇਡ ਸਟੇਡੀਅਮ ਵਿਖੇ ਅੰਡਰ-14 ਲੜਕਿਆਂ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਆਰਚਰੀ ਟੀਮ ਨੇ ਦੂਜਾ ਅਤੇ ਹੈਂਡਬਾਲ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਵੱਲ ਨਾ ਜਾ ਕੇ ਖੇਡਾਂ ਪ੍ਰਤੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਦਾ ਹੈ, ਉੱਥੇ ਆਪਣੇ ਸੁਨਹਿਰੇ ਭਵਿੱਖ ਨੂੰ ਉਜਾਗਰ ਕਰਨ ਵਾਸਤੇ ਇੱਕ ਕਦਮ ਅੱਗੇ ਵਧਦਾ ਹੈ। ਇਸ ਮੌਕੇ ਉਨ੍ਹਾਂ ਟੀਮਾਂ ਦੀ ਅਗਵਾਈ ਕਰਨ ਵਾਲੇ ਹੈਂਡਬਾਲ ਕੋਚ ਗੁਰਫਤਿਹ ਸਿੰਘ, ਕੁਸ਼ਤੀ ਕੋਚ ਹਰਪਿੰਦਰਜੀਤ ਸਿੰਘ ਅਤੇ ਬੈਡਮਿੰਟਨ ਕੋਚ ਹਰਕੰਵਲ ਸਿੰਘ ਦੀ ਵੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ।