ਮੰਗਾਂ ਸਬੰਧੀ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਸਰਕਲ ਫਿਰੋਜ਼ਪੁਰ ਨੇ ਕੀਤੀ ਅਹਿਮ ਮੀਟਿੰਗ

Gurpreet Singh Josan
Last Updated: Jul 12 2018 13:06

ਮੰਗਾਂ ਸਬੰਧੀ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਸਰਕਲ ਫਿਰੋਜ਼ਪੁਰ ਦੀ ਮੀਟਿੰਗ ਸਤਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਪੈਨਸ਼ਨਰਾਂ ਨੂੰ 200 ਯੂਨਿਟ ਬਿਜਲੀ ਬਿੱਲ ਵਿੱਚ ਰਿਆਇਤ, ਮੈਡੀਕਲ ਭੱਤਾ 500 ਤੋਂ 2000 ਰੁਪਏ ਕਰਨਾ, ਪੰਜਾਬ, ਹਰਿਆਣਾ ਹਾਈਕੋਰਟ ਦੇ 21 ਮਈ 2018 ਦੇ ਫ਼ੈਸਲੇ ਮੁਤਾਬਿਕ 22 ਮਹੀਨਿਆਂ ਦਾ ਡੀ.ਏ. ਦਾ ਬਕਾਇਆ ਅਤੇ ਰਹਿੰਦੀਆਂ ਤਿੰਨ ਕਿਸ਼ਤਾਂ ਤੁਰੰਤ ਜਾਰੀ ਕਰਨਾ ਆਦਿ ਮੰਗਾਂ ਦੀ ਮੰਗ ਕੀਤੀ ਗਈ। ਇਸ ਮੌਕੇ 'ਤੇ ਸਮੂਹ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਸਰਕਲ ਫਿਰੋਜ਼ਪੁਰ ਦੇ ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ਵੱਲੋਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ।