ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਨੇ ਠੁਕਰਾਇਆ..!!!

Last Updated: Jul 12 2018 15:47

ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਪੰਜਾਬ ਰੋਡਵੇਜ਼ ਤੇ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਵੱਲੋਂ ਫ਼ਿਰੋਜ਼ਪੁਰ ਡਿਪੂ ਵਿਖੇ ਗੇਟ ਰੈਲੀ ਕੀਤੀ। ਇਸ ਮੌਕੇ 'ਤੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਸਮੇਂ-ਸਮੇਂ 'ਤੇ ਧੱਕਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਬਰਾਬਰ ਕੰਮ, ਬਰਾਬਰ ਤਨਖ਼ਾਹ ਲਾਗੂ ਕਰਨ ਤੋਂ ਸੂਬਾ ਸਰਕਾਰ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਨਬੱਸ ਵਿੱਚ 1050 ਗੱਡੀਆਂ ਰੋਡਵੇਜ਼ ਵਿੱਚ ਮਰਜ਼ ਕੀਤੀ ਗਈਆਂ ਹਨ।

ਪਰ..!! ਜਿਨ੍ਹਾਂ ਮੁਲਾਜ਼ਮਾਂ ਨੇ ਦਿਨ ਰਾਤ ਇੱਕ ਕਰਕੇ ਇਹ ਪਨਬੱਸਾਂ ਕਰਜ਼ਾ ਮੁਕਤ ਕੀਤੀਆਂ ਹਨ, ਉਨ੍ਹਾਂ ਮੁਲਾਜ਼ਮਾਂ ਨੂੰ ਰੋਡਵੇਜ਼ ਵਿੱਚ ਮਰਜ਼ ਨਹੀਂ ਕੀਤਾ ਗਿਆ ਜੋ ਸਰਾਸਰ ਧੱਕਾ ਹੈ। ਪਨਬੱਸ ਲਗਭਗ 100 ਕਰੋੜ ਰੁਪਏ ਵਾਧੇ ਵਿੱਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਪੈਸਾ ਪਨਬੱਸ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਲਈ ਵਰਤਿਆ ਜਾਣਾ ਚਾਹੀਦਾ ਹੈ, ਜਿਹੜੇ ਮੁਲਾਜ਼ਮ ਦਿਨ ਰਾਤ ਇੱਕ ਕਰਕੇ ਇਹ ਪੈਸਾ ਕਮਾਉਂਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਜਲਦ ਤੋਂ ਜਲਦ ਹੱਲ ਕੀਤੀਆਂ ਜਾਣ। ਇਸ ਮੌਕੇ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਹੋਰ ਮੁਲਾਜ਼ਮ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।