ਲੋਕ ਸਭਾ ਚੋਣਾਂ: ਵੋਟਾਂ ਪਾਉਣ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ !!!

Last Updated: May 19 2019 14:50
Reading time: 0 mins, 49 secs

ਅੱਜ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦੇ ਚੱਲਦਿਆਂ ਪੰਜਾਬ ਦੇ ਅੰਦਰ ਲੋਕ ਸਭਾ ਦੀਆਂ ਵੋਟਾਂ ਪੈ ਰਹੀਆਂ ਹਨ। ਸਮੂਹ ਪਾਰਟੀਆਂ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਆਪਣੇ-ਆਪਣੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਲੋਕਤੰਤਰ ਦਾ ਤਿਉਹਾਰ ਹੈ, ਜਿਸ ਵਿੱਚ ਲੋਕ ਭਾਈ ਉਤਸ਼ਾਹ ਨਾਲ ਭਾਗ ਲੈ ਕੇ ਆਪਣੇ ਮਨਪਸੰਦ ਦੇ ਉਮੀਦਵਾਰ ਨੂੰ ਵੋਟਾਂ ਪਾ ਰਹੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੈਂਟ ਬੋਰਡ ਫਿਰੋਜ਼ਪੁਰ ਦੇ ਕੌਂਸਲਰ ਜੋਰਾ ਸਿੰਘ ਸੰਧੂ ਵੱਲੋਂ ਆਪਣੇ ਸਾਥੀਆਂ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੈਂਟ ਬੋਰਡ ਫਿਰੋਜ਼ਪੁਰ ਦੇ ਕੌਂਸਲਰ ਜੋਰਾ ਸਿੰਘ ਸੰਧੂ ਨੇ ਦੱਸਿਆ ਕਿ ਲੋਕ ਆਪਣੇ-ਆਪਣੇ ਮਨਪਸੰਦ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਫਿਰੋਜ਼ਪੁਰ ਦੇ ਵਿਕਾਸ ਕਾਰਜਾਂ 'ਤੇ ਮੋਹਰ ਲਗਾ ਰਹੇ ਹਨ। ਉਨ੍ਹਾਂ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਵੋਟਾਂ ਪਾਉਣ ਪ੍ਰਤੀ ਲੋਕਾਂ ਦੇ ਵਿੱਚ ਭਾਰੀ ਉਤਸ਼ਾਹ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਲੀਡ ਦੇ ਨਾਲ ਜਿਤਾਉਣਗੇ।