ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਕਾ ਸਰਾਂ ਨੇ ਪਰਿਵਾਰ ਸਮੇਤ ਪਾਈ ਵੋਟ !!!

Last Updated: May 19 2019 15:46
Reading time: 0 mins, 57 secs

ਅੱਜ ਫ਼ਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਨੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ। ਦੱਸ ਦੇਈਏ ਕਿ ਸੂਬੇ ਦੇ ਅੰਦਰ 13 ਲੋਕ ਸਭਾ ਸੀਟਾਂ 'ਤੇ ਆਖ਼ਰੀ ਗੇੜ ਵਿੱਚ ਵੋਟਾਂ ਪੈ ਰਹੀਆਂ ਹਨ। ਦੱਸ ਇਹ ਵੀ ਦੇਈਏ ਕਿ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋਇਆ ਸੀ। ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਨੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ 'ਤੇ ਗੰਭੀਰ ਦੋਸ਼ ਲਗਾਏ।

'ਆਪ' ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਨੇ ਕਿਹਾ ਕਿ ਅਕਾਲੀਆਂ ਅਤੇ ਭਾਜਪਾਈਆਂ ਨੇ 10 ਸਾਲ ਪੰਜਾਬ ਨੂੰ ਲੁੱਟਿਆ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਿਆ। ਉਨ੍ਹਾਂ ਦੋਸ਼ ਲਗਾਇਆ ਕਿ ਦੋ ਸਾਲ ਪਹਿਲੋਂ ਪੰਜਾਬ ਦੀ ਸੱਤਾ ਵਿੱਚ ਆਈ ਕੈਪਟਨ ਸਰਕਾਰ ਦੇ ਵੱਲੋਂ ਵੀ ਲੋਕਾਂ ਦੇ ਨਾਲ ਧੋਖਾ ਕੀਤਾ ਗਿਆ ਹੈ ਅਤੇ ਲੋਕ ਹੁਣ ਲਗਾਤਾਰ ਅਕਾਲੀ ਦਲ ਅਤੇ ਭਾਜਪਾ ਤੋਂ ਇਲਾਵਾ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹਨ। ਹਰਜਿੰਦਰ ਸਿੰਘ ਕਾਕਾ ਸਰਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਅੰਦਰ 13 ਦੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਹਾਸਲ ਕਰਨਗੇ।