ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ !!!

Last Updated: Jun 16 2019 12:26
Reading time: 0 mins, 38 secs

ਬੀਤੀ ਦੇਰ ਸ਼ਾਮ ਕਸਬਾ ਤਲਵੰਡੀ ਭਾਈ ਦੇ ਰਹਿਣ ਵਾਲੇ ਇੱਕ 14 ਵਰ੍ਹਿਆਂ ਦੇ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਪਛਾਣ ਅਭਿਸ਼ੇਕ ਉਰਫ ਉਦੇ ਪੁੱਤਰ ਗੁਰਤੇਜ ਸਿੰਘ ਵਾਸੀ ਅਜੀਤ ਨਗਰ ਤਲਵੰਡੀ ਭਾਈ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅਭਿਸ਼ੇਕ ਦੇ ਮਾਤਾ-ਪਿਤਾ ਬੀਤੇ ਦਿਨ ਘਰ ਨਹੀਂ ਸੀ ਅਤੇ ਇਸੇ ਦੌਰਾਨ ਅਭਿਸ਼ੇਕ ਨੇ ਪੱਖੇ ਨਾਲ ਫਾਹਾ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਭਿਸ਼ੇਕ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 8ਵੀਂ ਜਮਾਤ ਵਿੱਚ ਪੜ੍ਹਦਾ ਸੀ, ਜਿੱਥੇ ਉਹ ਫੇਲ ਹੋ ਗਿਆ। ਪੁਲਿਸ ਮੁਤਾਬਿਕ ਮੌਤ ਦੇ ਕਾਰਨ ਦਾ ਹੁਣ ਤੱਕ ਪਤਾ ਤਾਂ ਨਹੀਂ ਲੱਗ ਸਕਿਆ, ਪਰ ਕੁਝ ਜਾਣਕਾਰ ਦੱਸ ਰਹੇ ਹਨ ਕਿ ਅਭਿਸ਼ੇਕ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਮੌਤ ਨੂੰ ਗਲੇ ਲਗਾ ਲਿਆ।