ਜੇ ਜਨਤਾ ਪੁਲਿਸ ਦਾ ਸਾਥ ਦੇਵੇ, ਤਾਂ ਨਸ਼ਾ ਮੁਕਤ ਹੋ ਸਕਦੈ ਸਮਾਜ !!!

Last Updated: Jun 16 2019 18:16
Reading time: 0 mins, 55 secs

ਜੇਕਰ ਜਨਤਾ ਪੁਲਿਸ ਦਾ ਸਾਥ ਦੇਣਾ ਸ਼ੁਰੂ ਕਰ ਦੇਵੇ ਤਾਂ ਹਰ ਗੈਰਕਾਨੂੰਨੀ ਕੰਮ ਬੰਦ ਹੋ ਸਕਦਾ ਹੈ। ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦੇ ਲਈ ਪੁਲਿਸ ਵਿਭਾਗ ਨੂੰ ਲੋਕਾਂ ਦਾ ਸਾਥ ਚਾਹੀਦਾ ਹੈ। ਪੁਲਿਸ ਪਹਿਲੋਂ ਜਨਤਾ ਦੀ ਮਦਦ ਲਈ ਅੱਗੇ ਆਉਂਦੀ ਸੀ ਅਤੇ ਹੁਣ ਵੀ ਆਉਂਦੀ ਰਹੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਅਫ਼ਸਰ ਥਾਣਾ ਸਿਟੀ ਫ਼ਿਰੋਜ਼ਪੁਰ ਸਬ ਇੰਸਪੈਕਟਰ ਦਵਿੰਦਰ ਕੁਮਾਰ ਨੇ ਮੁਹੱਲਾ ਪੁਰਾਣੀ ਸਬਜ਼ੀ ਮੰਡੀ ਬਗਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਦੀ ਜਨਤਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਉਪਰੰਤ ਕੀਤਾ। 

ਸਬ ਇੰਸਪੈਕਟਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਸਰਹੱਦੀ ਇਲਾਕਾ ਹੈ ਅਤੇ ਬਹੁਤ ਸਾਰੇ ਪਿੰਡਾਂ ਦੇ ਵਿੱਚ ਇਸ ਵੇਲੇ ਵੀ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ, ਜਿੱਥੇ ਪੁਲਿਸ ਦੇ ਵੱਲੋਂ ਛਾਪੇਮਾਰੀ ਕਰਕੇ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਸਬ ਇੰਸਪੈਕਟਰ ਦਵਿੰਦਰ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ੇ ਦੇ ਕੋਹੜ ਨੂੰ ਸਮਾਜ ਦੇ ਵਿੱਚੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜਾ ਇਨਸਾਨ ਨਸ਼ੇ ਵੇਚਦਾ ਹੈ, ਉਹ ਸਮਾਜ ਦਾ ਸਭ ਤੋਂ ਵੱਡਾ ਦੁਸ਼ਮਣ ਹੈ, ਇਸ ਲਈ ਆਓ ਸਾਰੇ ਰਲ ਮਿਲ ਕੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਪ੍ਰਣ ਕਰੀਏ।