ਮਾਮੇ ਪਿੰਡ ਮਿਲਣ ਆਈ ਕੁੜੀ ਨੂੰ ਵਰਗਲਾ ਕੇ ਲੈ ਗਿਆ ਮੁੰਡਾ !!!

Last Updated: Jul 22 2019 12:13
Reading time: 0 mins, 53 secs

ਆਰਿਫ਼ ਕੇ ਥਾਣੇ ਅਧੀਨ ਆਉਂਦੇ ਪਿੰਡ ਸਿੱਧੂ ਵਿਖੇ ਆਪਣੇ ਮਾਮੇ ਕੋਲ ਰਹਿਣ ਲਈ ਆਈ ਇੱਕ ਕੁੜੀ ਨੂੰ ਇੱਕ ਮੁੰਡਾ ਵਰਗਲਾ ਕੇ ਭਜਾ ਕੇ ਲੈ ਗਿਆ। ਇਸ ਸਬੰਧ ਵਿੱਚ ਪੁਲਿਸ ਦੇ ਵੱਲੋਂ ਇੱਕ ਮੁੰਡੇ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਸਿੱਧੂ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਪੁਲਿਸ ਥਾਣਾ ਆਰਿਫ਼ ਕੇ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਸ ਦੀ 19 ਸਾਲਾਂ ਭਾਣਜੀ ਜੋ ਮੁੱਦਈ ਦੇ ਕੋਲ ਰਹਿਣ ਲਈ ਆਈ ਹੋਈ ਸੀ। 

ਵਿਅਕਤੀ ਨੇ ਦੋਸ਼ ਲਗਾਇਆ ਕਿ ਜਦੋਂ ਉਸ ਦੀ ਭਾਣਜੀ ਬੀਤੇ ਦਿਨ ਆਪਣੇ ਘਰ ਨੂੰ ਵਾਪਸ ਜਾਣ ਲੱਗੀ ਤਾਂ ਅਰੁਣਦੀਪ ਉਰਫ਼ ਅਰੁਣ ਮੁੱਦਈ ਦੀ ਭਾਣਜੀ ਨੂੰ ਰਸਤੇ ਵਿੱਚੋਂ ਹੀ ਵਰਗਲਾ ਕੇ ਭਜਾ ਕੇ ਲੈ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਉਨ੍ਹਾਂ ਦੇ ਵੱਲੋਂ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਅਕਤੀ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਹੋਇਆਂ ਅਰੁਣਦੀਪ ਉਰਫ਼ ਅਰੁਣ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਬੱਗੇ ਕੇ ਪਿੱਪਲ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।