ਨਜਾਇਜ਼ ਅਸਲੇ ਸਮੇਤ ਪੁਲਿਸ ਨੇ ਫੜੇ ਦੋ ਬੰਦੇ !!!

Last Updated: Jul 22 2019 13:56
Reading time: 0 mins, 50 secs

ਬੀਤੇ ਦਿਨ ਥਾਣਾ ਮੱਖੂ ਦੀ ਚੌਂਕੀ ਜੋਗੇ ਵਾਲੇ ਦੇ ਵੱਲੋਂ ਗਸ਼ਤ ਦੇ ਦੌਰਾਨ ਦੋ ਵਿਅਕਤੀਆਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦੇ ਵੱਲੋਂ ਉਕਤ ਦੋਵੇਂ ਵਿਅਕਤੀਆਂ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੱਖੂ ਦੀ ਚੌਂਕੀ ਜੋਗੇ ਵਾਲੇ ਦੇ ਏਐਸਆਈ ਸੁਖਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਪਿੰਡ ਮੁੰਡੀ ਛੁਰੀ ਮਾਰਾਂ ਕੋਲ ਮੌਜ਼ੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਤਹਿਤ ਦੋ ਵਿਅਕਤੀਆਂ ਨੂੰ ਰੋਕਿਆ ਗਿਆ।

ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਜਦੋਂ ਉਕਤ ਦੋਵੇਂ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਪਿਸਟਲ ਦੇਸੀ ਕੱਟੇ 315 ਬੋਰ ਅਤੇ 5 ਜਿੰਦਾ ਰੌਂਦ ਬਰਾਮਦ ਹੋਏ। ਪੁਲਿਸ ਮੁਤਾਬਿਕ ਫੜੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਟਿੱਬੀ ਤਾਇਬਾ ਅਤੇ ਰਮਨਦੀਪ ਸਿੰਘ ਉਰਫ ਰਮਨ ਪੁੱਤਰ ਸ਼ਿੰਦਾ ਸਿੰਘ ਵਾਸੀ ਬੁਰਜ ਮੁਹੰਮਦ ਸ਼ਾਹ ਵਜੋਂ ਹੋਈ ਹੈ ਜਿਨ੍ਹਾਂ ਦੇ ਵਿਰੁੱਧ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।