ਸਮਗਲਰ ਸੁੱਖਾ ਅਤੇ ਹੈਪੀ ਚੜ੍ਹੇ ਪੁਲਿਸ ਅੜਿੱਕੇ !!!

Last Updated: Jul 22 2019 13:55
Reading time: 1 min, 15 secs

ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਤੇ ਸਦਰ ਜ਼ੀਰਾ ਦੇ ਵੱਲੋਂ ਨਾਕੇਬੰਦੀ ਅਤੇ ਗਸ਼ਤ ਦੇ ਦੌਰਾਨ ਦੋ ਕਥਿਤ ਸਮਗਲਰਾਂ ਨੂੰ ਹੈਰੋਇਨ ਅਤੇ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦੇ ਵੱਲੋਂ ਉਕਤ ਦੋਵੇਂ ਸਮਗਲਰਾਂ ਦੇ ਵਿਰੁੱਧ ਮਾਮਲੇ ਦਰਜ ਕਰ ਲਏ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਹਾਊਸਿੰਗ ਬੋਰਡ ਕਲੋਨੀ ਕੋਲ ਮੌਜੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਤਹਿਤ ਇੱਕ ਐਕਟਿਵਾ ਨੂੰ ਰੋਕਿਆ ਗਿਆ, ਜਿਸ 'ਤੇ ਇੱਕ ਵਿਅਕਤੀ ਸਵਾਰ ਸੀ। ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 1 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਉਰਫ਼ ਹੈਪੀ ਪੁੱਤਰ ਜਸਵੰਤ ਸਿੰਘ ਵਾਸੀ ਜੰਗ ਵਜੋਂ ਹੋਈ ਹੈ, ਜਿਸਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਪਿੰਡ ਟਿੰਡਵਾ ਵਿਖੇ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ 35 ਕਿੱਲੋ ਲਾਹਣ ਤੋਂ ਇਲਾਵਾ 5 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਦਿਆਂ, ਇੱਕ ਬੰਦੇ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਤਾਬਿਕ ਫੜਿਆ ਗਿਆ ਬੰਦਾ ਪਿਛਲੇ ਲੰਮੇ ਸਮੇਂ ਤੋਂ ਨਜਾਇਜ਼ ਸ਼ਰਾਬ ਦਾ ਨਜਾਇਜ਼ ਧੰਦਾ ਕਰਦਾ ਆ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਉਰਫ਼ ਸੁੱਖਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਟਿੰਡਵਾ ਵਜੋਂ ਹੋਈ ਹੈ, ਜਿਸ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।