ਚਿੱਟਾ ਤਸਕਰਾਂ ਨੂੰ ਗੁਰੂਹਰਸਹਾਏ ਪੁਲਿਸ ਨੇ ਫੜਿਆ.!!

Last Updated: Aug 25 2019 13:14
Reading time: 0 mins, 58 secs

ਗੁਰੂਹਰਸਹਾਏ ਪੁਲਿਸ ਦੇ ਵੱਲੋਂ ਤਿੰਨ ਚਿੱਟਾ ਤਸਕਰਾਂ ਨੂੰ ਨਾਕੇਬੰਦੀ ਦੇ ਦੌਰਾਨ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪੁਲਿਸ ਦੇ ਵੱਲੋਂ ਉਕਤ ਤਿੰਨੇ ਚਿੱਟਾ ਤਸਕਰਾਂ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏਐਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਪਿੰਡ ਝੰਡੂ ਵਾਲਾ ਵਿਖੇ ਮੌਜ਼ੂਦ ਸਨ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਜੋਸਨ ਉਰਫ ਗੋਲੂ, ਸਤਵਿੰਦਰ ਸਿੰਘ ਅਤੇ ਸੰਦੀਪ ਸਿੰਘ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਵੇਚਣ ਦੇ ਆਦੀ ਹਨ। 

ਮੁਖ਼ਬਰ ਨੇ ਪੁਲਿਸ ਨੂੰ ਦੱਸਿਆ ਕਿ ਉਕਤ ਵਿਅਕਤੀ ਹੁਣ ਵੀ ਨਸ਼ਾ ਵੇਚਣ ਵਾਸਤੇ ਜਾ ਰਹੇ ਹਨ। ਪੁਲਿਸ ਨੇ ਦਾਅਵਾ ਕਰਦਿਆ ਹੋਇਆ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲਦਿਆ ਸਾਰ ਨਾਕੇਬੰਦੀ ਕਰਕੇ ਉਕਤ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰਕੇ, ਉਨ੍ਹਾਂ ਦੇ ਕਬਜ਼ੇ ਵਿੱਚੋਂ 100 ਗ੍ਰਾਮ ਨਸ਼ੀਲਾ ਪਾਊਡਰ ਅਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਜੋਸਨ ਉਰਫ ਗੋਲੂ ਪੁੱਤਰ ਜਸਕਰਨ ਸਿੰਘ ਵਾਸੀ ਕਾਹਨ ਸਿੰਘ ਵਾਲਾ, ਸਤਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭਾਗ ਸਿੰਘ ਵਾਲਾ ਥਾਣਾ ਸਾਦਿਕ ਜ਼ਿਲ੍ਹਾ ਫਰੀਦਕੋਟ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।