ਅਫ਼ੀਮ ਸਮੇਤ ਸਮੱਗਲਰ ਕਾਬੂ.!!!

Last Updated: Sep 20 2019 15:44
Reading time: 0 mins, 52 secs

ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਥਾਣਾ ਕੁਲਗੜੀ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦੇ ਵੱਲੋਂ ਉਕਤ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਪਿੱਪਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਮੱਲਵਾਲ ਕਦੀਮ ਕੋਲ ਮੌਜ਼ੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਨਵਾਂ ਕਿਲਾ ਦਾ ਰਹਿਣ ਵਾਲਾ ਵਿਰਸਾ ਸਿੰਘ ਅਫ਼ੀਮ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਵਿਰਸਾ ਸਿੰਘ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਬੂਟੇਵਾਲਾ ਤੋਂ ਅਫ਼ੀਮ ਲੈ ਕੇ ਆ ਰਿਹਾ ਹੈ।

ਸਬ ਇੰਸਪੈਕਟਰ ਪਿੱਪਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲਦਿਆ ਸਾਰ ਨਾਕੇਬੰਦੀ ਕਰਕੇ ਵਿਰਸਾ ਸਿੰਘ ਨੂੰ ਸਕੂਟਰੀ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਵਿਰਸਾ ਸਿੰਘ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ ਢਾਈ ਸੌਂ ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਵਿਰਸਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਨਵਾਂ ਕਿਲਾ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।