ਹਿੰਸਾ ਤੋਂ ਪੀੜਤ ਔਰਤਾਂ ਨੂੰ ਤੁਰੰਤ ਲੋੜੀਂਦੀਆਂ ਸੇਵਾਵਾਂ ਦੇਣ ਲਈ ਜ਼ਿੰਮੇਵਾਰੀ ਚੁੱਕੀ ਜਾਵੇ

Last Updated: Jun 14 2019 19:26
Reading time: 0 mins, 45 secs

ਮਾਨਯੋਗ ਸ੍ਰੀ ਰਾਮਵੀਰ (ਆਈ.ਏ.ਐਸ ), ਡਿਪਟੀ ਕਮਿਸ਼ਨਰ, ਪਠਾਨਕੋਟ ਜੀ ਦੀ ਪ੍ਰਧਾਨਗੀ ਹੇਠ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ਸਕੀਮ ਵਨ ਸਟਾਪ ਸੈਂਟਰ ਦੀ ਜ਼ਿਲ੍ਹਾ ਪੱਧਰੀ ਟਾਸਕ ਫੋਸਰਸ ਦੀ ਮੀਟਿੰਗ ਕੀਤੀ ਗਈ। ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਟਾਸਕ ਫੋਰਸ ਨਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਹਿੰਸਾ ਤੋਂ ਪੀੜਤ ਔਰਤਾਂ ਨੂੰ ਤੁਰੰਤ ਲੋੜੀਂਦੀਆਂ ਸੇਵਾਵਾਂ ਦੇਣ ਲਈ ਜ਼ਿੰਮੇਵਾਰੀ ਚੁੱਕੀ ਜਾਵੇ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਦਿੱਤੀ ਜਾ ਸਕੇ। ਟਾਸਕ ਫੋਰਸ ਦੀ ਮੀਟਿੰਗ ਵਿੱਚ ਸਿਹਤ ਵਿਭਾਗ ਤੋਂ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਨਕੋਟ, ਡਾ. ਕਿਰਨ ਬਾਲਾ ਡੀ.ਆਈ.ਓ ਸਿਵਲ ਹਸਪਤਾਲ ਪਠਾਨਕੋਟ, ਐਨ.ਜੀ.ਓਜ਼ ਅਤੇ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰ ਹਾਜ਼ਰ ਹੋਏ। ਜ਼ਿਲ੍ਹਾ ਪ੍ਰੋਗਰਾਮ ਅਫਸਰ, ਪਠਾਨਕੋਟ ਸ੍ਰੀਮਤੀ ਸ਼ਾਰਧਾ ਸੋਹਲ ਵੱਲੋਂ ਵਨ ਸਟਾਪ ਸੈਂਟਰ ਦੀ ਜਾਣਕਾਰੀ ਦਿੰਦੀ ਹੋਏ ਦੱਸਿਆ ਗਿਆ ਕਿ ਕਿਸੇ ਪ੍ਰਕਾਰ ਦੀ ਹਿੰਸਾ ਤੋਂ ਪੀੜਤ ਔਰਤ ਨੂੰ ਇੱਕ ਛੱਤ ਥੱਲੇ ਸਮੂਹਿਕ ਸੇਵਾਵਾਂ ਜਿਸ ਵਿੱਚ ਮੈਡੀਕਲ, ਲੀਗਲ, ਸਾਇਕਲੋਜੀਕਲ ਅਤੇ ਕਾਊਂਸਲਿੰਗ ਦੇਣ ਦਾ ਪ੍ਰਬੰਧ ਹੈ।