ਭਲਕੇ ਲੱਗੇਗਾ ਰੋਜ਼ਗਾਰ ਮੇਲਾ

Last Updated: Jun 19 2019 18:51
Reading time: 0 mins, 27 secs

ਕਰਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਕੱਲ੍ਹ 20 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਲਾਕ –ਬੀ ਕਮਰਾ ਨੰਬਰ 218 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਇੱਕ ਪਲੇਸਮੈਟ ਕੈਂਪ ਲਗਾਇਆ ਜਾਣਾ ਹੈ। ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਭਾਗ ਲੈ ਰਹੀਆਂ ਹਨ।

ਉਨ੍ਹਾਂ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਟਰਵਿਊ ਸਵੇਰੇ 10 ਵਜੇ ਤੋਂ 2 ਵਜੇ ਤੱਕ ਹੋਵੇਗੀ। ਚਾਹਵਾਨ ਪ੍ਰਾਰਥੀ ਮਿਤੀ 20 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਬੀ, ਕਮਰਾ ਨੰਬਰ 218 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਵੇਰੇ 10 ਵਜੇ ਪਹੁੰਚਣ।