ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਜੂਨ ਨੂੰ ਮਨਾਇਆ ਜਾਵੇਗਾ ਵਿਸ਼ਵ ਯੋਗਾ ਦਿਵਸ

Last Updated: Jun 20 2019 12:11
Reading time: 0 mins, 48 secs

ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਅਧੀਨ 21 ਜੂਨ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਸੀ ਬਲਾਕ ਦੀ ਪਾਰਕਿੰਗ ਗਰਾਊਂਡ ਵਿੱਚ ਵਿਸ਼ਵ ਯੋਗਾ ਦਿਵਸ ਸਵੇਰੇ 7 ਵਜੇ ਮਨਾਇਆ ਜਾਵੇਗਾ। ਇਹ ਜਾਣਕਾਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ਵ ਯੋਗਾ ਦਿਵਸ ਤੇ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਇਸ ਯੋਗਾ ਕੈਂਪ ਵਿੱਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 21 ਜੂਨ 2019 ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੂਰਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, 7 ਐਨ.ਸੀ.ਸੀ. ਬਟਾਲੀਅਨ ਪੰਜਾਬ, ਪੰਤਾਨਜਲੀ ਯੋਗ ਸਮਿਤੀ, ਸ੍ਰੀ ਸ੍ਰੀ ਰਵੀ ਸ਼ੰਕਰ ਸਮਿਤੀ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਪੰਜਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਜਾਵੇਗਾ। ਇਸ ਯੋਗਾ ਕੈਂਪ ਵਿੱਚ ਮਾਸਟਰ ਟ੍ਰੇਨਰਾਂ ਵੱਲੋਂ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਯੋਗ ਅਭਿਆਸ ਅਤੇ ਯੋਗਾ ਦੇ ਵੱਖ-ਵੱਖ ਤਰ੍ਹਾਂ ਦੇ ਆਸਨ ਕਰਵਾਏ ਜਾਣਗੇ ਅਤੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।