ਸਵਰਗੀ ਅਰੁਣ ਜੇਤਲੀ ਤੇ ਸਤਿਕਾਰ ਵਜੋਂ ਭਲਕੇ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਹੋਵੇਗਾ ਕੋਈ ਮਨੋਰੰਜਨ!

Last Updated: Aug 25 2019 17:18
Reading time: 0 mins, 37 secs

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹੀ ਡਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਜ਼ਿਲਿਆਂ ਦੇ ਡੀ ਸੀਜ਼ ਨੂੰ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ ਸਾਬਕਾ ਵਿੱਤ ਮੰਤਰੀ ਸਵਰਗੀ ਅਰੁਣ ਜੇਤਲੀ ਦੇ ਸਤਿਕਾਰ ਵਜੋਂ ਭਲਕੇ 26 ਅਗਸਤ ਨੂੰ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਮਨੋਰੰਜਨ ਨਹੀਂ ਹੋਵੇਗਾ। ਇਸ ਸਬੰਧੀ ਸਾਰਿਆਂ ਨੂੰ ਹੀ ਹਦਾਇਤ ਕਰਦਿਆਂ ਕਿਹਾ ਗਿਆ ਹੈ ਕਿ ਇਸ ਹੁਕਮ ਦੀ ਪਾਲਣਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਅਰੁਣ ਜੇਤਲੀ ਭਾਜਪਾ ਦੇ ਸੀਨੀਅਰ ਆਗੂ ਸਨ ਤੇ ਦੇਸ਼ ਦੇ ਵਿੱਤ ਮੰਤਰੀ ਰਹੇ ਹਨ ਜੋ ਬੀਤੇ ਕਈ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਤੇ ਬੀਤੇ ਕੱਲ੍ਹ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ ਜਿਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਅਜਿਹਾ ਹੁਕਮ ਜਾਰੀ ਕੀਤਾ ਗਿਆ ਹੈ ਤਾਂ ਜੋ ਇੱਕ ਮਹਾਨ ਰਾਜਨੀਤਕ ਸ਼ਖਸੀਅਤ ਨੂੰ ਸਨਮਾਨ ਦਿੱਤਾ ਜਾ ਸਕੇ।