ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੈਂਪ ਵਿੱਚ ਪਹੁੰਚ ਕੇ ਲਾਭ ਪ੍ਰਾਪਤ ਕਰਨ ਦੀ ਕੀਤੀ ਅਪੀਲ

Last Updated: Oct 20 2019 13:24
Reading time: 0 mins, 57 secs

ਵਿਪੁਲ ਉਜਵਲ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ 'ਤੇ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੌਕੇ ਤੇ ਪੁੱਜਦਾ ਕਰਨ ਦੇ ਮੰਤਵ ਨਾਲ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ਲਗਾਏ ਜਾਣਗੇ। ਇਸ ਮੌਕੇ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸ. ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਾਜ਼ਰ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇੱਕ ਛੱਤ ਹੇਠ ਲੋੜਵੰਦ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਮੌਕੇ ਤੇ ਲਾਭ ਪੁੱਜਦਾ ਕੀਤਾ ਜਾਵੇਗਾ। ਸਿਹਤ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਫੂਡ ਸਪਲਾਈ ਤੇ ਕੰਟਰੋਲਰ, ਲੇਬਰ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ, ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਭਲਾਈ ਵਿਭਾਗ, ਬੈਂਕਾਂ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਹੋਣਗੇ ਤੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੱਸਣ ਦੇ ਨਾਲ ਸਕੀਮਾਂ ਦਾ ਲਾਭ ਵੀ ਪੁੱਜਦਾ ਕਰਨਗੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਗੁਰਦਾਸਪੁਰ ਵਿਖੇ ਮਿਲਨ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ, ਦੀਨਾਨਗਰ ਦਾ ਦਫਤਰ ਬੀ.ਡੀ.ਪੀ.ਓ ਦੋਰਾਂਗਲਾ, ਬਟਾਲਾ ਦਾ ਦਫਤਰ ਬੀ.ਡੀ.ਪੀ.ਓ ਫਤਿਹਗੜ ਚੂੜੀਆਂ, ਡੇਰਾ ਬਾਬਾ ਨਾਨਕ ਦਾ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਡੇਰਾ ਬਾਬਾ ਨਾਨਕ ਵਿਖੇ ਅਤੇ ਕਲਾਨੋਰ ਦਾ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਲਾਨੋਰ ਵਿਖੇ ਲੱਗੇਗਾ।