ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿਖੇ ਇੱਕ ਭੈਣ ਵੱਲੋਂ ਆਪਣੇ ਭਰਾ ਦੀ ਮੌਤ ਤੋਂ ਬਾਅਦ ਉਸ ਨੂੰ ਇਨਸਾਫ਼ ਦੁਆਉਣ ਲਈ ਮੀਡੀਆ ਭਾਈਚਾਰੇ ਅੱਗੇ ਬੇਨਤੀ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਹਰਪ੍ਰੀਤ ਕੌਰ ਵਾਸੀ ਕਰੋਲ ਬਾਗ, ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਸਦਾ ਭਰਾ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ ਉਸਨੇ ਆਪਣੇ ਤਾਏ ਅਤੇ ਉਨ੍ਹਾਂ ਦੇ ਮੁੰਡੇ ਨੂੰ ਕਿਤੋਂ ਪੈਸੇ ਦੁਆਏ ਸੀ ਪਰ ਉਨ੍ਹਾਂ ਵੱਲੋਂ ਉਸਦੇ ਭਰਾ ਨੂੰ ਪੈਸੇ ਵਾਪਸ ਨਹੀਂ ਮੋੜੇ ਗਏ ਅਤੇ ਉਸ ਦੇ ਭਰਾ ਨੂੰ ਪਰੇਸ਼ਾਨ ਕੀਤਾ ਗਿਆ ਜਿਸਤੋਂ ਤੰਗ ਆ ਕੇ ਉਸ ਨੇ ਸੁਸਾਈਡ ਕਰ ਲਿਆ।
ਉਨ੍ਹਾਂ ਦੱਸਿਆ ਕਿ ਉਸਦੇ ਭਰਾ ਦੀ ਲਾਸ਼ ਦੇ ਕੋਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਜਿਸਤੇ ਦੋਸ਼ੀਆਂ ਦੇ ਨਾਮ ਲਿਖੇ ਹੋਏ ਸਨ ਜਿਸਤੋਂ ਬਾਅਦ ਉਨ੍ਹਾਂ ਵੱਲੋਂ ਦੋਸ਼ੀਆਂ ਦੇ ਖ਼ਿਲਾਫ਼ ਪੁਲਿਸ 'ਚ ਕੇਸ ਦਰਜ ਕਰਵਾਇਆ ਗਿਆ ਪਰ ਪੁਲਿਸ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਦੁਆਉਣ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਅਖੀਰ 'ਚ ਨੇ ਉਨ੍ਹਾਂ ਨੇ ਬੇਨਤੀ ਕੀਤੀ ਕਿ ਇਸ ਮਾਮਲੇ ਦੇ ਪੰਜ ਦੋਸ਼ੀਆਂ ਜਿਨ੍ਹਾਂ ਵਿੱਚ ਟਿੰਮੀ ਫਾਈਨਾਂਸਰ, ਤਾਇਆ ਹਰਚਰਨ ਸਿੰਘ, ਤਾਏ ਦਾ ਮੁੰਡਾ ਸੁਖਜਿੰਦਰ ਸਿੰਘ, ਸੁਨਿਸ਼ ਕੁਮਾਰ ਅਤੇ ਅਰਵਿੰਦ ਪੋਲ ਸ਼ਾਮਿਲ ਹਨ, ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ ਅਤੇ ਉਸ ਦੇ ਭਰਾ ਅਤੇ ਪਰਿਵਾਰ ਨੂੰ ਇਨਸਾਫ਼ ਦੁਆਇਆ ਜਾਵੇ।