Loading the player...

ਗੁਰਦੁਆਰਾ ਨਨਕਾਣਾ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ 28 ਅਕਤੂਬਰ ਨੂੰ

Last Updated: Jul 08 2019 16:29
Reading time: 0 mins, 30 secs

ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ 28 ਅਕਤੂਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਨਨਕਾਣਾ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਲੁਧਿਆਣਾ, ਜਲੰਧਰ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਅੰਮ੍ਰਿਤਸਰ ਆਦਿ ਸ਼ਹਿਰਾਂ ਤੋਂ ਹੁੰਦਾ ਹੋਇਆ 31 ਅਕਤੂਬਰ ਨੂੰ ਅਟਾਰੀ ਵਾਹਗਾ ਸਰਹੱਦ ਪਾਰ ਕਰਕੇ ਗੁਰਦੁਆਰਾ ਨਨਕਾਣਾ ਸਾਹਿਬ ਪਹੁੰਚੇਗਾ। ਇਸ ਮੌਕੇ ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਇਸ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ।