ਜੋਗਿੰਦਰ ਸਿੰਘ ਮਾਨ ਨੇ ਪਿੰਡ ਰਾਮਪੁਰ ਖਲਿਆਣ ਵਿਖੇ ਪਾਰਕ ਅਤੇ ਪਬਲਿਕ ਟਾਇਲਟ ਦਾ ਰੱਖਿਆ ਨੀਂਹ ਪੱਥਰ

Last Updated: Jul 20 2019 13:38
Reading time: 1 min, 9 secs

ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਹਲਕੇ ਦੇ ਪਿੰਡ ਰਾਮਪੁਰ ਖਲਿਆਣ ਵਿਖੇ ਦੋ ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਪਾਰਕ ਅਤੇ ਪਬਲਿਕ ਟਾਇਲਟ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਪੰਚਾਇਤ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਪਹਿਲਾ ਬੂਟਾ ਲਗਾ ਕੇ ਸ਼ੁੱਭ ਆਰੰਭ ਵੀ ਕਰਵਾਇਆ। ਉਨ੍ਹਾਂ ਪਿੰਡ ਦੇ ਸਰਬ ਪੱਖੀ ਵਿਕਾਸ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਫੀ ਸਮੇਂ ਤੋਂ ਪਿੰਡ ਵਾਸੀ ਪਾਰਕ ਦੀ ਮੰਗ ਕਰ ਰਹੇ ਸਨ ਅਤੇ ਖ਼ੁਸ਼ੀ ਹੈ ਕਿ ਲੋਕਾਂ ਦੀ ਇਸ ਮੰਗ ਨੂੰ ਕੈਪਟਨ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ ਤੇ ਜਲਦੀ ਹੀ ਪਾਰਕ ਬਣ ਕੇ ਤਿਆਰ ਹੋ ਜਾਵੇਗੀ। 

ਇਸ ਮੌਕੇ ਸਰਪੰਚ ਦਵਿੰਦਰ ਸਿੰਘ ਨੇ ਪਾਰਕ ਅਤੇ ਪਬਲਿਕ ਟਾਇਲਟ ਲਈ ਗ੍ਰਾਂਟ ਜਾਰੀ ਕਰਨ ਤੇ ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਮਗਨਰੇਗਾ ਕਾਮਿਆਂ ਦੀ ਮਦਦ ਨਾਲ 550 ਫੁੱਲਦਾਰ ਅਤੇ ਛਾਂਦਾਰ ਬੂਟਾ ਲਗਾਏ ਜਾ ਰਹੇ ਹਨ ਜਿਸ ਨਾਲ ਵਾਤਾਵਰਣ ਸਾਫ਼ ਸੁਥਰਾ ਬਣੇਗਾ ਅਤੇ ਪਿੰਡ ਦੀ ਖ਼ੂਬਸੂਰਤੀ ਵੀ ਵਧੇਗੀ। ਇਸ ਮੌਕੇ ਪੰਚਾਇਤ ਸਕੱਤਰ ਜਗਜੀਤ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ, ਮੈਂਬਰ ਪੰਚਾਇਤ ਸੁਖਪ੍ਰੀਤ, ਤਰਲੋਚਨ ਸਿੰਘ, ਕ੍ਰਿਪਾਲ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਸਵਰਨ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਬੰਟੂ, ਤਰਨਪ੍ਰੀਤ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।