ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਦੀ ਡੇਅਰੀ ਟ੍ਰੇਨਿੰਗ ਸਬੰਧੀ ਕਾਊਂਸਲਿੰਗ 26 ਜੁਲਾਈ ਨੂੰ- ਡਿਪਟੀ ਡਾਇਰੈਕਟਰ

Last Updated: Jul 20 2019 15:34
Reading time: 0 mins, 59 secs

ਬੇਰੁਜ਼ਗਾਰ ਮਰਦਾਂ ਅਤੇ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਸ਼ੁਰੂ ਕਰਵਾਉਣ ਸਬੰਧੀ ਡੇਅਰੀ ਵਿਕਾਸ ਵਿਭਾਗ, ਫ਼ਤਿਹਗੜ੍ਹ ਸਾਹਿਬ ਵੱਲੋਂ ਚਾਰ ਹਫ਼ਤੇ ਦੀ ਦਿੱਤੀ ਜਾਣ ਵਾਲੀ ਟਰੇਨਿੰਗ ਲਈ ਕਾਊਂਸਲਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਯੋਗ ਉਮੀਦਵਾਰ ਇਸ ਕਾਊਂਸਲਿੰਗ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆਰਥੀ ਦਿਹਾਤੀ ਪਿਛੋਕੜ ਵਾਲਾ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਬੈਂਕ ਦਾ ਡਿਫਾਲਟਰ ਨਹੀਂ ਹੋਣਾ ਚਾਹੀਦਾ। ਲਾਭਪਾਤਰੀਆਂ ਨੂੰ ਵਿਭਾਗ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਚਤਾਮਲੀ (ਰੋਪੜ) ਅਤੇ ਬੀਜਾ (ਲੁਧਿਆਣਾ) ਵਿਖੇ ਚਾਰ ਹਫ਼ਤੇ ਦੀ ਡੇਅਰੀ ਟਰੇਨਿੰਗ ਕਰਵਾਈ ਜਾਵੇਗੀ।

ਡਿਪਟੀ ਡਾਇਰੈਕਟਰ ਹਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਤਾ ਕੋਲ ਘੱਟੋ ਘੱਟ 5 ਦੁਧਾਰੂ ਪਸੂ, ਦਸਵੀਂ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫ਼ੋਟੋਆਂ ਅਨੁਸੂਚਿਤ ਜਾਤੀ ਦੇ ਲਾਭਪਾਤਰਾਂ ਕੋਲ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਕਾਊਂਸਲਿੰਗ ਆਉਂਦੀ 26 ਜੁਲਾਈ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਚਤਾਮਲੀ (ਰੋਪੜ) ਅਤੇ ਬੀਜਾ (ਲੁਧਿਆਣਾ) ਵਿਖੇ ਕਰਵਾਈ ਜਾਵੇਗੀ। ਇਸ ਸਬੰਧੀ ਪ੍ਰੋਫਾਰਮੇ ਲਈ ਪ੍ਰਾਸਪੈਕਟਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਤੋਂ ਲਏ ਜਾ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ 01763-233334, 94644-70334 ਨੰਬਰਾਂ ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।