ਡੇਂਗੂ ਤੋਂ ਬਚਾਅ ਲਈ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡੀਸੀ

Last Updated: Jul 18 2019 14:42
Reading time: 0 mins, 41 secs

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ, ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ ਡੇਂਗੂ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਿੱਥੇ ਸ਼ਹਿਰ ਵਾਸੀਆਂ ਨੂੰ ਡੇਂਗੂ ਤੋਂ ਬਚਣ ਲਈ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ, ਉੱਥੇ ਘਰਾਂ ਵਿੱਚ ਜਾ ਕੇ ਕੰਟੇਨਰ ਵੀ ਚੈੱਕ ਕੀਤੇ ਜਾ ਰਹੇ ਹਨ, ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਗਾਤਾਰ ਘਰਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਜਿਸ ਏਰੀਏ ਵਿੱਚ ਪਿਛਲੇ ਸੀਜ਼ਨ ਦੌਰਾਨ ਡੇਂਗੂ ਦੇ ਕੇਸ ਸਾਹਮਣੇ ਆਏ ਸਨ, ਉੱਥੇ ਖ਼ਾਸ ਤਵੱਜੋ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਨਾਲ ਨਜਿੱਠਣ ਲਈ ਵੀ ਹਸਪਤਾਲਾਂ ਵਿੱਚ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਵੀ ਹਦਾਇਤ ਕੀਤੀ ਕਿ ਸਫ਼ਾਈ ਵਿਵਸਥਾ ਦੌਰਾਨ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ।