ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਨੇ ਫੜਿਆ ਜ਼ੋਰ !!!

Last Updated: Jul 19 2019 16:44
Reading time: 0 mins, 34 secs

ਪੰਜਾਬ ਸਰਕਾਰ ਦੇ ਵੱਲੋਂ ਘਰ-ਘਰ ਰੁਜ਼ਗਾਰ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਲਗਾਤਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਲੁਧਿਆਣਾ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਘਰ-ਘਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਕਿਸੇ ਵਿਅਕਤੀ ਨੂੰ ਆਪਣੀ ਫ਼ੈਕਟਰੀ, ਦਫ਼ਤਰ, ਵਰਕਸ਼ਾਪ ਜਾਂ ਕਿਸੇ ਹੋਰ ਕੰਮ ਲਈ ਕਿਸੇ ਵਿਅਕਤੀ ਦੀ ਜ਼ਰੂਰਤ ਹੋਵੇ ਤਾਂ ਉਹ ਇਸ ਦਫ਼ਤਰ ਵਿਖੇ ਫਾਰਮ ਭਰ ਕੇ ਦਫ਼ਤਰ ਵਿਖੇ ਲੱਗੇ ਬਾਕਸ ਵਿੱਚ ਪਾ ਸਕਦਾ ਹੈ। ਜਿਸ ਨੂੰ ਰੋਜ਼ਗਾਰ ਦਫ਼ਤਰ ਵਿੱਚ ਭੇਜਿਆ ਜਾਵੇਗਾ ਤਾਂ ਕਿ ਸਕੀਮ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ।