ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਲਗਾਇਆ ਜਾਗਰੂਕਤਾ ਕੈਂਪ

Last Updated: Jul 19 2019 16:52
Reading time: 0 mins, 33 secs

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਹਦਾਇਤਾਂ ਅਨੁਸਾਰ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਨੇ ਜ਼ਿਆਦਾ ਲੋਡ ਦੀਆਂ ਮੋਟਰਾਂ ਪਾਈਆਂ ਹੋਈਆਂ ਹਨ, ਉਨ੍ਹਾਂ ਦੇ ਪਿੰਡ ਦੀ ਪੰਚਾਇਤ ਤੋਂ ਤਸਦੀਕਸ਼ੁਦਾ ਘੋਸ਼ਣਾ ਪੱਤਰ, ਆਈ. ਡੀ. ਸਬੂਤ ਲੈ ਕੇ 4950 ਪ੍ਰਤੀ ਹਾਰਸ ਪਾਵਰ ਦੇ ਹਿਸਾਬ ਨਾਲ ਪੈਸੇ ਕਰਵਾ ਕੇ ਕੈਂਪ ਦੌਰਾਨ ਬਹੁਤ ਹੀ ਸਰਲ ਤਰੀਕੇ ਨਾਲ ਉਨ੍ਹਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾ ਦਿੱਤਾ ਗਿਆ ਅਤੇ ਜਿਹੜੇ ਕਿਸਾਨ ਕਿਸੇ ਕਾਰਨ ਇਸ ਕੈਂਪ ਦਾ ਲਾਭ ਨਹੀਂ ਲੈ ਸਕੇ, ਉਨ੍ਹਾਂ ਦੀ ਸਹੂਲਤ ਵਾਸਤੇ ਫਿਰ ਦੁਬਾਰਾ ਕੁਝ ਦਿਨਾਂ ਬਾਅਦ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਸਬੰਧੀ ਕੈਂਪ ਲਗਾਇਆ ਜਾਵੇਗਾ।