ਕਦੋਂ ਖ਼ਤਮ ਹੋਵੇਗਾ ਲੋਕਾਂ ਦੇ ਮਨਾਂ 'ਚੋਂ ਡੇਂਗੂ ਦਾ ਡਰ ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jul 20 2019 15:49
Reading time: 0 mins, 53 secs

ਪੰਜਾਬ ਦੇ ਅੰਦਰ ਜੇਕਰ ਸਭ ਤੋਂ ਵੱਧ ਕਹਿਰ ਵੇਖਿਆ ਜਾਵੇ ਤਾਂ ਡੇਂਗੂ ਅਤੇ ਮਲੇਰੀਏ ਦਾ ਹੈ। ਜਿਸ ਦਾ ਨਾਮ ਸੁਣਦਿਆਂ ਹੀ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਜਾਂਦਾ ਹੈ। ਵੇਖਿਆ ਜਾਵੇ ਤਾਂ ਡੇਂਗੂ ਨੇ ਹੁਣ ਤੱਕ ਸੈਂਕੜੇ ਹੀ ਲੋਕਾਂ ਦੀ ਜਾਨ ਲੈ ਲਈ ਹੈ। ਜਿਸ ਦੇ ਕਾਰਨ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਸਿਹਤ ਵਿਭਾਗ ਦੀਆਂ ਜਾਗਰੂਕਤਾ ਮੁਹਿੰਮਾਂ ਵੀ ਲੋਕਾਂ ਦੇ ਮਨਾਂ ਵਿੱਚੋਂ ਡਰ ਖ਼ਤਮ ਨਹੀਂ ਕਰ ਰਹੀ, ਜਦੋਂਕਿ ਡੇਂਗੂ ਦੇ ਪ੍ਰਕੋਪ ਤੋਂ ਡਰਦੇ ਮਾਰੇ ਕਈ ਲੋਕ ਵੰਨ ਸਵੰਨੀਆਂ ਦਵਾਈਆਂ ਦਾ ਇਸਤੇਮਾਲ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਲੁਧਿਆਣਾ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਾਓ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਬਰਸਾਤ ਦੇ ਮੌਸਮ ਵਿੱਚ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਮੱਛਰ ਦੇ ਕੱਟਣ ਨਾਲ ਮਲੇਰੀਆ ਅਤੇ ਡੇਂਗੂ ਬੁਖ਼ਾਰ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਸਮੂਹ ਲੁਧਿਆਣਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਡੇਂਗੂ ਜਿਹੀ ਭਿਆਨਕ ਬਿਮਾਰੀ ਨੂੰ ਖ਼ਤਮ ਕੀਤਾ ਜਾ ਸਕੇ।