ਪੀ.ਡਬਲਯੂ.ਡੀ ਫ਼ੀਲਡ ਵਰਕਸ਼ਾਪ ਵਰਕਰ ਯੂਨੀਅਨ ਨੇ ਸਰਕਾਰ ਖ਼ਿਲਾਫ਼ ਜਾਹਰ ਕੀਤਾ ਰੋਸ਼

Last Updated: Jul 12 2018 17:01

ਪੀ.ਡਬਲਯੂ.ਡੀ ਫ਼ੀਲਡ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਦੀ ਬੈਠਕ ਚੇਅਰਮੈਨ ਸਤੀਸ਼ ਸ਼ਰਮਾ ਦੀ ਅਨੁਆਈ ਹੇਠ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਰਾਜੇਂਦਰ ਧੀਮਾਨ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਐਂਡ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਮਿਥੇ ਗਏ ਪ੍ਰੋਗਰਾਮ ਤਹਿਤ 17 ਜੁਲਾਈ ਤੱਕ ਜ਼ਿਲ੍ਹਾ ਹੈੱਡਕੁਆਟਰ ਦੇ ਬਾਹਰ ਮੁਲਾਜ਼ਮ ਮੰਗਾਂ ਦੇ ਚਲਦੇ ਰੋਸ਼ ਧਰਨੇ ਦਿੱਤੇ ਜਾਣਗੇ ਅਤੇ 20 ਜੁਲਾਈ ਨੂੰ ਡੀਸੀ ਪਠਾਨਕੋਟ ਦੇ ਦਫ਼ਤਰ ਦੇ ਬਾਹਰ ਰੋਸ਼ ਧਰਨਾ ਦੇ ਮੁੱਖਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੇਢ ਸਾਲ ਬੀਤ ਜਾਣ ਦੇ ਬਾਅਦ ਵੀ ਮੁਲਾਜ਼ਮਾਂ ਨੂੰ ਡੀ.ਏ ਦੀਆਂ ਬਕਾਇਆ 3 ਕਿਸ਼ਤਾਂ ਨਹੀਂ ਦਿੱਤੀਆਂ ਹਨ ਅਤੇ ਨਾ ਹੀ ਪਿਛਲੇ ਬਕਾਏ ਜਾਰੀ ਕੀਤੇ ਹਨ ਅਤੇ ਨਾ ਹੀ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਤਨਖ਼ਾਹ 'ਚ ਵਾਧਾ 2016 ਤੋਂ ਬਕਾਇਆ ਹੈ ਪਰ ਇਹ ਸਬ ਦੇਣ ਦੀ ਬਜਾਏ ਸਰਕਾਰ ਵੱਲੋਂ ਉਨ੍ਹਾਂ ਤੇ 200 ਰੁਪਏ ਪ੍ਰੋਫੈਸ਼ਨਲ ਟੈਕਸ ਲਗਾ ਕੇ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜਦ ਤੱਕ ਸਰਕਾਰ ਆਪਣੇ ਇਸ ਫ਼ੈਸਲੇ ਨੂੰ ਵਾਪਸ ਨਹੀਂ ਲੈਂਦੀ ਅਤੇ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕਰਦੀ ਉਸ ਵੇਲੇ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।