Loading the player...

ਸਰਹੱਦੀ ਪਿੰਡ ਸਿੰਬਲ ਸਕੋਲ ਵਿਖੇ ਲੋਕਾਂ ਨੂੰ ਨਹੀਂ ਮਿਲ ਰਿਹਾ ਪੀਣ ਵਾਲਾ ਪਾਣੀ (ਨਿਊਜ਼ਨੰਬਰ ਖਾਸ ਖਬਰ)

Last Updated: Jul 12 2018 18:30

ਭਾਰਤ ਪਾਕਿਸਤਾਨ ਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਵਿਖੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਪਿੰਡਾਂ ਨੂੰ ਪਹਿਲਾਂ ਤਾਂ ਸਹੂਲਤਾਂ ਨਹੀਂ ਮਿਲਦੀਆਂ ਜੇਕਰ ਮਿਲਦੀਆਂ ਵੀ ਨੇ ਤਾਂ ਪ੍ਰਸ਼ਾਸਨ ਦੀ ਅਣਦੇਖੀ ਦੇ ਚਲਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਜਿਹਾ ਹੀ ਕੁਝ ਵੇਖਣ ਨੂੰ ਮਿਲ ਰਿਹਾ ਹੈ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਪਿੰਡ ਸਿੰਬਲ ਸਕੋਲ ਵਿਖੇ ਜਿੱਥੇ ਲੋਕਾਂ ਦੀ ਸਹੂਲਤ ਲਈ 3 ਸਾਲ ਪਹਿਲਾਂ ਡਿਪ ਬੋਰ ਕਰਵਾਇਆ ਗਿਆ ਸੀ ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮਿਲ ਸਕੇ। ਪ੍ਰਸ਼ਾਸਨ ਵੱਲੋਂ ਬੋਰ ਤਾਂ ਕਰਵਾ ਦਿੱਤਾ ਗਿਆ ਪਰ ਲੋਕਾਂ ਦੇ ਘਰਾਂ ਨੂੰ ਕਨੈਕਸ਼ਨ ਦੇਣਾ ਭੁੱਲ ਗਏ, ਜਿਸਦੇ ਚਲਦੇ ਹੁਣ ਆਲਮ ਇਹ ਹੈ ਕਿ ਇਹ ਬੋਰ ਸੁੱਕਣ ਦੇ ਕਗਾਰ ਤੇ ਹੈ ਅਤੇ ਲੋਕਾਂ ਨੂੰ ਪਾਣੀ ਲਈ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।

ਇਸ ਬਾਰੇ ਜਦ ਸਥਾਨਕ ਲੋਕਾਂ ਨਾਲ ਨਿਊਜ਼ ਨੰਬਰ ਦੀ ਟੀਮ ਨੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਵਿੱਚ ਇਨ੍ਹਾਂ ਦਿਨੀਂ ਪੀਣ ਵਾਲੇ ਪਾਣੀ ਦੀ ਸਮੱਸਿਆ ਬਣੀ ਹੋਈ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੇ ਕਿਹਾ ਕਿ ਵਿਭਾਗ ਵੱਲੋਂ ਪਿੰਡ ਦਾ ਸਰਵੇ ਵੀ ਕੀਤਾ ਗਿਆ ਸੀ ਪਰ ਸਮੱਸਿਆ ਉੱਥੇ ਦੀ ਉੱਥੇ ਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਕਮੀ ਦੇ ਚਲਦੇ ਉਨ੍ਹਾਂ ਨੂੰ ਘਰਾਂ 'ਚ ਹੋਏ ਬੋਰ ਤੋਂ ਪਾਣੀ ਪੀਣਾ ਪੈ ਰਿਹਾ ਹੈ ਜਿਸ ਵਜ੍ਹਾ ਨਾਲ ਲੋਕ ਬਿਮਾਰ ਹੋ ਰਹੇ ਹਨ।

ਦੂਜੇ ਪਾਸੇ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਚਲਦੇ ਜਦ ਨਿਊਜ਼ ਨੰਬਰ ਦੀ ਟੀਮ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਸਿੰਬਲ ਸਕੋਲ ਵਿਖੇ ਵਰਲਡ ਬੈਂਕ ਦੀ ਸਕੀਮ ਤਹਿਤ ਬੋਰ ਕਰਵਾਇਆ ਗਿਆ ਸੀ ਜੋਕਿ ਸਮੇਂ ਤੋਂ ਪਹਿਲਾਂ ਹੀ ਬੰਦ ਹੋ ਗਈ ਸੀ। ਜਿਸਦੇ ਬਾਅਦ ਠੇਕੇਦਾਰ ਨੂੰ ਵੀ ਆਪਣੇ ਪੈਸੇ ਲੈਣ ਲਈ ਅਦਾਲਤ ਵਿੱਚ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸਾਡੇ ਵੱਲੋਂ ਐਸਿਟੀਮੈਂਟ ਬਣਾ ਲਿਆ ਗਿਆ ਹੈ, ਜਿਸ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਭੇਜਿਆ ਜਾ ਰਿਹਾ ਹੈ ਅਤੇ ਜਲਦ ਹੀ ਲੋਕਾਂ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।