Loading the player...

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕੀਤੀ ਪਠਾਨਕੋਟ ਫੇਰੀ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: May 12 2019 19:31
Reading time: 0 mins, 50 secs

ਲੋਕਸਭਾ ਚੋਣਾਂ ਦੇ ਚੱਲਦੇ ਪੰਜਾਬ ਦੀ ਹੋਟ ਸੀਟ ਬਣੀ ਲੋਕਸਭਾ ਹਲਕਾ ਗੁਰਦਾਸਪੁਰ ਵਿਖੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣਾ-ਆਪਣਾ ਦਮ-ਖ਼ਮ ਵਿਖਾਇਆ ਜਾ ਰਿਹਾ ਹੈ। ਜਿਸਦੇ ਚੱਲਦੇ ਜਿੱਥੇ ਬੀਤੇ ਦਿਨੀਂ ਸੂਬੇ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਸੀ ਉੱਥੇ ਹੀ ਅੱਜ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੱਲੋਂ ਪਠਾਨਕੋਟ ਪਹੁੰਚ ਕੇ ਪਠਾਨਕੋਟ ਦੇ ਬੁੱਧੀਜੀਵੀਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ 5 ਸਾਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਗਈ। ਭਾਜਪਾ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ 'ਚ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਸ਼ਰੀਕ ਹੋਏ ਅਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਪਠਾਨਕੋਟ ਵਿਖੇ ਬੁੱਧੀਜੀਵੀਆਂ ਨਾਲ ਬੈਠਕ ਕਰਨ ਪਹੁੰਚੇ ਪਿਯੂਸ਼ ਗੋਇਲ ਨਾਲ ਜਦ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪਹਿਲਾਂ ਮੋਦੀ ਸਰਕਾਰ ਦੀਆਂ 5 ਸਾਲ ਦੀਆਂ ਉਪਲਬਧੀਆਂ ਗਿਣਵਾਈਆਂ ਅਤੇ ਜਦ ਕਾਂਗਰਸ ਵੱਲੋਂ ਭਾਜਪਾ ਨੂੰ 2 ਕਰੋੜ ਨੌਕਰੀਆਂ ਦਿੱਤੇ ਜਾਣ ਦੇ ਨਾਮ ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਬਲਕਿ ਵਧੀਆ ਰੋਜ਼ਗਾਰ ਚਾਹੀਦਾ ਹੈ ਜੋਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।