ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

Last Updated: May 14 2019 17:01
Reading time: 1 min, 0 secs

ਗਰਮੀਆਂ ਦਾ ਮੌਸਮ ਆਉਂਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਨਾਮੁਰਾਦ ਬਿਮਾਰੀ ਦੇ ਨਾਲ ਨਿਜੀਠਣ ਦੇ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਦੇ ਚਲਦੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਇਸ ਪਾਸੇ ਜਾਗਰੂਕ ਕਰਨ ਦੀ ਨੀਅਤ ਨਾਲ ਸ਼ਹਿਰ ਵਿਖੇ ਟੀਮਾਂ ਬਣਾ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਵ ਦੇ ਉਪਾਏ ਦੱਸੇ ਗਏ। ਲੋਕਲ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੇ ਚਲਦੇ ਜੱਦ ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀ ਅਵਿਨਾਸ਼ ਸ਼ਰਮਾ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ 'ਚ ਸ਼ਹਿਰ ਦੇ ਲੋਕ ਡੇਂਗੂ ਦਾ ਸੰਤਾਪ ਝੇਲ ਚੁੱਕੇ ਹਨ ਜਿਸ ਵਜ੍ਹਾ ਨਾਲ ਸ਼ਹਿਰ ਵਿਖੇ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਲਈ ਇਸ ਵਾਰ ਸਾਡੇ ਵਲੋਂ ਸਮਾਂ ਰਹਿੰਦੇ ਲੋਕਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਸ ਵਾਰ ਡੇਂਗੂ ਦੀ ਬਿਮਾਰੀ ਸ਼ਹਿਰ ਵਿੱਚ ਨਾ ਫੈਲ ਸਕੇ। ਇਸ ਮੌਕੇ ਹੈਲਥ ਇੰਸਪੈਕਟਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰਾਂ ਵਿਖੇ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ, ਘਰਾਂ ਵਿਖੇ ਗਮਲੇ, ਕੂਲਰ, ਪਾਣੀ ਦੀਆਂ ਟੰਕੀਆਂ ਨੂੰ ਹਰ ਹਫ਼ਤੇ ਸਾਫ਼ ਕੀਤਾ ਜਾਵੇ ਅਤੇ ਕਬਾੜ ਦੀਆਂ ਦੁਕਾਨਾਂ ਵਿਖੇ ਖ਼ਾਸ ਕਰ ਸਫ਼ਾਈ ਰੱਖਣ ਦੀ ਜ਼ਰੂਰਤ ਹੈ ਤਾਂ ਜੋ ਡੇਂਗੂ ਦੀ ਬਿਮਾਰੀ ਨੂੰ ਜ਼ਿਲ੍ਹੇ 'ਚ ਫੈਲਣ ਤੋਂ ਬਚਾਇਆ ਜਾ ਸਕੇ।