related news
ਮੁੱਖ਼ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੀ ਸਾਬਕਾ ਮਰਹੂਮ ਮੁੱਖ਼ ਮੰਤਰੀ ਸ਼ੀਲਾ ਦੀਕਸ਼ਤ ਨੂੰ ਆਪਣੀ ਵੱਡੀ ਭੈਣ ਦਾ ਦਰਜਾ ਦਿੰਦਿਆਂ ਉਨ੍ਹਾਂ ਦੀ ਮੌਤ ਦੇ ਡੂੰਗੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟਰ ਐਕਾਊਂਟ ਤੇ ਦੁਖ਼ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਲਿਖਿਆ ਹੈ ਕਿ ਸ਼ੀਲਾ ਦੀਕਸ਼ਿਤ ਉਨ੍ਹਾਂ ਦੀ ਵੱਡੀ ਭੈਣ ਦੇ ਬਰਾਬਰ ਸਨ ਅਤੇ ਉਨ੍ਹਾਂ ਨੇ ਇੱਕ ਵੱਡੀ ਭੈਣ ਦੇ ਨਾਤੇ ਹਮੇਸ਼ਾ ਉਨ੍ਹਾਂ ਦਾ ਔਖ਼ੀ ਘੜੀ ਸਾਥ ਹੀ ਨਹੀਂ ਦਿੱਤਾ ਬਲਕਿ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਵੀ ਕਰਦੇ ਰਹੇ ਹਨ। ਰਾਜਾ ਜੀ ਕਹਿੰਦੇ ਹਨ ਕਿ, ਸ਼ੀਲਾ ਦੀਕਸ਼ਤ ਦੀ ਮੌਤ ਦੀ ਖਬਰ ਸੁਣ ਕੇ ਉਨ੍ਹਾਂ ਦਾ ਮਨ ਬੜਾ ਉਦਾਸ ਹੋਇਆ ਹੈ ਜਿਨ੍ਹਾਂ ਦੇ ਇਸ ਨਾਸ਼ਵਾਨ ਸੰਸਾਰ ਤੋਂ ਤੁਰ ਜਾਣ ਕਾਰਨ ਉਨ੍ਹਾਂ ਨਾਲ ਜੁੜੇ ਇੱਕ ਸਿਆਸੀ ਯੁਗ ਦਾ ਅੰਤ ਹੋ ਗਿਆ ਹੈ। ਕਾਬਿਲ-ਏ-ਗੌਰ ਹੈ ਕਿ 81 ਸਾਲਾ ਸ਼ੀਲਾ ਦੀਕਸ਼ਿਤ ਲੰਘੇ ਦਿਨ, ਦਿੱਲੀ ਦੇ ਐਸਕਾਰਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ, ਦੱਸਣਾ ਇਹ ਵੀ ਬਣਦਾ ਹੈ ਕਿ ਉਹ 1998 ਤੋਂ 2013 ਤੱਕ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੇ ਸਨ।