ਸੀਆਈਏ ਸਟਾਫ ਨੇ ਕੀਤਾ ਦਾਅਵਾ, 50 ਪੇਟੀਆਂ ਹਰਿਆਣਾ ਸ਼ਰਾਬ ਸਣੇ ਤਸਕਰ ਕਾਬੂ..!!!

Gurpreet Singh Josan
Last Updated: Jul 06 2018 19:05

ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਨਾਕੇਬੰਦੀ ਦੇ ਦੌਰਾਨ ਇੱਕ ਕਥਿਤ ਤਸਕਰ ਨੂੰ 50 ਪੇਟੀਆਂ ਹਰਿਆਣਾ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਦੇ ਇੰਚਾਰਜ ਨੇ ਦੱਸਿਆ ਕਿ ਅੱਜ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇੱਕ ਸ਼ੱਕੀ ਵਾਹਨ ਨੂੰ ਰੋਕਿਆ ਜਿਸ ਵਿੱਚ ਇੱਕ ਵਿਅਕਤੀ ਸਵਾਰ ਸੀ। ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਜਦੋਂ ਉਕਤ ਵਾਹਨ ਦੀ ਚੈਕਿੰਗ ਕੀਤੀ ਗਈ ਤਾਂ ਵਾਹਨ ਵਿੱਚੋਂ 50 ਪੇਟੀਆਂ ਹਰਿਆਣਾ ਸ਼ਰਾਬ ਮਾਰਕਾ ਫਸਟ ਚੁਆਇਸ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।