1100 ਨਸ਼ੀਲੀ ਗੋਲੀਆਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

Last Updated: Jul 07 2018 12:46

ਥਾਣਾ ਸਦਰ ਪੁਲਿਸ ਪਟਿਆਲਾ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 2 ਨਸ਼ਾ ਤਸਕਰਾਂ ਨੂੰ 1100 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪਹਿਲੇ ਮਾਮਲੇ ਵਿੱਚ ਥਾਣੇਦਾਰ ਕੇਹਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬਾ ਹੱਦ ਪਿੰਡ ਸਤਰਾਣਾ ਮੌਜੂਦ ਸਨ, ਜਦੋਂ ਮੁਲਜ਼ਮ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕਰਨ ਤੇ 600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਹਿਚਾਣ ਲਾਭ ਸਿੰਘ ਪੁੱਤਰ ਬੰਤ ਸਿੰਘ ਵਾਸੀ ਹਰਿਆਉ ਕਲਾਂ ਥਾਣਾ ਪਾਤੜਾਂ ਦੇ ਤੌਰ ਤੇ ਹੋਈ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ 500 ਨਸ਼ੀਲੀਆਂ ਗੋਲੀਆਂ ਸਮੇਤ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਹੀਰਾ ਕਾਲੋਨੀ ਬਹਾਦਰਗੜ੍ਹ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਤਫਦੀਸ਼ੀ ਅਧਿਕਾਰੀ ਕੌਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਪਿੰਡ ਬਹਾਰਦਗੜ੍ਹ ਕੋਲੋਂ ਨਿਕਲ ਰਹੇ ਸਨ, ਜਦੋਂ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਉਕਤ ਮੁਲਜ਼ਮ ਆਪਣੇ ਘਰੋਂ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ। ਮੁਲਜ਼ਮ ਦੇ ਘਰ ਰੇਡ ਕਰਨ ਤੇ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਕਤ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।