ਸੈਂਕੜੇ ਨਜਾਇਜ਼ ਸ਼ਰਾਬ ਬੋਤਲਾਂ ਸਣੇ ਵਿਅਕਤੀ ਨੂੰ ਕਾਬੂ ਕਰਨ ਦਾ ਪੁਲਿਸ ਨੇ ਕੀਤਾ ਦਾਅਵਾ..!!!

Last Updated: Jul 07 2018 13:17

ਬੀਤੀ ਦੇਰ ਸ਼ਾਮ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਨਾਕੇਬੰਦੀ ਦੇ ਦੌਰਾਨ ਇੱਕ ਵਿਅਕਤੀ ਨੂੰ 600 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਥਾਣਾ ਛਾਉਣੀ ਫਿਰੋਜ਼ਪੁਰ ਪੁਲਿਸ ਨੇ ਆਬਕਾਰੀ ਐਕਟ ਤਹਿਤ ਉਕਤ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਦੇ ਸਹਾਇਕ ਸਬ ਇੰਸਪੈਕਟਰ ਪਿੱਪਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੀਤੀ ਸ਼ਾਮ ਕਰੀਬ 7 ਵਜੇ ਕੈਂਟ ਫਿਰੋਜ਼ਪੁਰ ਵਿਖੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇੱਕ ਵਾਹਨ ਨੂੰ ਰੋਕਿਆ, ਜਿਸ 'ਤੇ ਇੱਕ ਵਿਅਕਤੀ ਸਵਾਰ ਸੀ।

ਪੁਲਿਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ 'ਤੇ ਜਦੋਂ ਉਕਤ ਵਾਹਨ ਦੀ ਚੈਕਿੰਗ ਕੀਤੀ ਗਈ ਤਾਂ 600 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਵਿਅਕਤੀ ਦੀ ਪਛਾਣ ਬਨਾਰਸੀ ਦਾਸ ਪੁੱਤਰ ਹਰਬੰਸ ਲਾਲ ਵਾਸੀ ਕਿਲੇ ਵਾਲੀ ਗਲੀ ਹਾਲ ਦਸਮੇਸ਼ ਨਗਰ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਪਰਚਾ ਦਰਜ ਕਰਕੇ ਮਾਣਯੋਗ ਅਦਾਲਤ ਵਿੱਚ ਅੱਜ ਪੇਸ਼ ਕੀਤਾ ਜਾ ਰਿਹਾ ਹੈ।