ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਰਣਨੀਤੀ ਉਲੀਕਣ ਦੇ ਆਦੇਸ਼

Last Updated: Jul 07 2018 16:20

ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੀ ਪ੍ਰਧਾਨਗੀ ਹੇਠ ਹੋਈ। ਸਥਾਨਕ ਯੋਜਨਾ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੁੱਲ ਕੇ ਵਿਚਾਰ-ਚਰਚਾ ਹੋਈ। ਡਿਪਟੀ ਕਮਿਸ਼ਨਰ ਨੇ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਰਣਨੀਤੀ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਦੀਆਂ ਖੇਡ ਗਰਾਊਂਡਾਂ ਦਾ ਮੁਕੰਮਲ ਵੇਰਵਾ ਜਲਦ ਤੋਂ ਜਲਦ ਭੇਜਿਆ ਜਾਵੇ, ਤਾਂ ਜੋ ਗਰਾਊਂਡਾਂ ਨੂੰ ਖੇਡਣ ਦੇ ਯੋਗ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਲੈਵਲਿੰਗ ਅਤੇ ਸਫ਼ਾਈ ਆਦਿ ਦਾ ਕੰਮ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਖੇਡ ਮੁਕਾਬਲੇ ਕਰਵਾਏ ਜਾਣ ਅਤੇ ਕਮਿਊਨਿਟੀ ਕੋਚਿੰਗ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਡ ਗਰਾਊਂਡਾਂ ਦੀ ਹਾਲਤ ਸੁਧਾਰਨ ਲਈ ਮਗਨਰੇਗਾ ਸਕੀਮ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿੱਚ ਵੱਖ-ਵੱਖ ਖੇਡਾਂ ਦੇ ਸੈਂਟਰ ਸਥਾਪਿਤ ਕੀਤੇ ਜਾਣਗੇ ਤਾਂ ਜੋ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਵੰਤ ਸਿੰਘ, ਸਕੱਤਰ ਰੈੱਡ ਕਰਾਸ ਆਰ.ਸੀ ਬਿਰਹਾ, ਡੀ.ਡੀ.ਪੀ.ਓ ਹਰਕੰਵਲ ਸਿੰਘ, ਡਿਪਟੀ ਡੀ.ਈ.ਓ (ਸ) ਬਿਕਰਮਜੀਤ ਸਿੰਘ, ਡਿਪਟੀ ਡੀ.ਈ.ਓ (ਅ) ਗੁਰਚਰਨ ਸਿੰਘ ਮੁਲਤਾਨੀ, ਏ.ਈ.ਓ (ਖੇਡਾਂ) ਅਮਰੀਕ ਸਿੰਘ, ਰੌਸ਼ਨ ਖੈੜਾ, ਪੀ.ਆਰ ਸੋਂਧੀ, ਬੂਟਾ ਰਾਮ, ਕੁਲਜੀਤ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਖੱਸਣ, ਗੁਰਸੇਵਕ ਸਿੰਘ, ਪ੍ਰਦੀਪ ਕੁਮਾਰ, ਸੁਨੀਤਾ ਦੇਵੀ, ਸਤਵੰਤ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।