ਅੱਧਾ ਕਿੱਲੋ ਨਸ਼ੀਲੇ ਪਾਊਡਰ ਅਤੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਨੂੰ ਕਾਬੂ ਕਰਨ ਦਾ ਪੁਲਿਸ ਨੇ ਕੀਤਾ ਦਾਅਵਾ..!!

Gurpreet Singh Josan
Last Updated: Jul 08 2018 13:15

ਥਾਣਾ ਗੁਰੂਹਰਸਹਾਏ ਪੁਲਿਸ ਨੇ ਬੀਤੇ ਦਿਨ ਨਾਕੇਬੰਦੀ ਦੇ ਦੌਰਾਨ ਇੱਕ ਵਿਅਕਤੀ ਨੂੰ ਅੱਧਾ ਕਿੱਲੋ ਨਸ਼ੀਲੇ ਪਾਊਡਰ ਅਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਉਕਤ ਵਿਅਕਤੀ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਸਬ ਇੰਸਪੈਕਟਰ ਸੁਖਚੈਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਰੇਲਵੇ ਬਸਤੀ ਗੁਰੂਹਰਸਹਾਏ ਕੋਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੋਕਿਆ।

ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 810 ਨਸ਼ੀਲੀਆਂ ਗੋਲੀਆਂ ਅਤੇ ਅੱਧਾ ਕਿੱਲੋ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਉਕਤ ਵਿਅਕਤੀ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਸਲੰਡਰ ਪੁੱਤਰ ਸੁਰਜੀਤ ਸਿੰਘ ਵਾਸੀ ਕੁਟੀ ਰੋਡ ਨੇੜੇ ਗੁਰਦੁਆਰਾ ਸਾਹਿਬ ਗੁਰੂਹਰਸਹਾਏ ਵਜੋਂ ਹੋਈ ਹੈ ਜਿਸਦੇ ਖ਼ਿਲਾਫ਼ 21, 22, 61, 85 ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।