ਨਸ਼ਿਆਂ ਨੂੰ ਰੋਕਣ ਲਈ ਹੁਣ ਵਿਦਿਆਰਥੀ ਆਏ ਅੱਗੇ, ਕੱਢਿਆ ਮਾਰਚ..!!!

Last Updated: Jul 09 2018 16:49

ਨਸ਼ਿਆਂ ਨੂੰ ਲੈ ਕੇ ਜਿੱਥੇ ਸਮਾਜ ਸੇਵੀ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਵੱਲੋਂ 1 ਜੁਲਾਈ ਤੋਂ 7 ਜੁਲਾਈ ਤੱਕ 'ਕਾਲਾ ਹਫਤਾ' ਮਨਾਇਆ ਗਿਆ, ਉੱਥੇ ਹੀ ਛੁੱਟੀਆਂ ਤੋਂ ਵਾਪਸ ਪਰਤੇ ਵਿਦਿਆਰਥੀਆਂ ਵੱਲੋਂ ਵੀ ਹੁਣ ਨਸ਼ਿਆਂ ਵਿਰੁੱਧ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸਦੇ ਚੱਲਦਿਆਂ ਅੱਜ ਨਸ਼ਿਆਂ ਨੂੰ ਰੋਕਣ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕਾ ਗੁਰੂਹਰਸਹਾਏ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਮਾਰਚ ਕੱਢਿਆ ਗਿਆ, ਜੋ ਕਈ ਪਿੰਡਾਂ ਤੇ ਮੁਹੱਲਿਆਂ ਵਿੱਚੋਂ ਹੁੰਦਾ ਹੋਇਆ ਦੁਪਹਿਰ ਸਮੇਂ ਸਕੂਲ ਵਿੱਚ ਸਮਾਪਤ ਹੋਇਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ ਦੀ ਐਨ.ਐਸ.ਐਸ. ਯੂਨਿਟ ਦੇ ਆਗੂ ਯਸ਼ਪਾਲ ਭੁਟੇਜਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਮਾਰਚ ਗੁਰੂਹਰਸਹਾਏ ਦੇ ਸਰਕਾਰੀ ਸਕੂਲ ਤੋਂ ਕੱਢਿਆ ਗਿਆ, ਜਿਸ ਵਿੱਚ 70 ਤੋਂ ਵੱਧ ਵਲੰਟੀਅਰਜ਼ ਨੇ ਹਿੱਸਾ ਲਿਆ। ਇਸ ਮੌਕੇ 'ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਲਈ ਸਰਕਾਰ ਨੂੰ ਬੇਨਤੀ ਕਰਦਿਆਂ ਸਮੂਹ ਵਿਦਿਆਰਥੀਆਂ ਨੇ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਚਾਰਟ ਅਤੇ ਬੈਨਰ ਫੜ੍ਹੇ ਹੋਏ ਸਨ।